ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਤੇ ਮੈਂਬਰ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਚੰਡੀਗੜ੍ਹ ਤੋਂ ਸੀਨੀਅਰ ਵਾਈਸ ਚੇਅਰਮੈਨ ਸ੍ਰੀ. ਦੀਪਕ ਕੁਮਾਰ, ਮੈਂਬਰ ਸ਼ੀ ਗਿਆਨ ਚੰਦ ਅਤੇ ਸ੍ਰੀ ਪ੍ਰਭ ਦਿਆਲ ਦਲਿਤ ਸਮੁਦਾਇ ਨਾਲ ਸਬੰਧਿਤ ਜ਼ਿਲ੍ਹਾ ਫਿਰੋਜ਼ਪਰ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ।

Advertisements

ਇਸ ਮੌਕੇ ਕਮਿਸ਼ਨ ਦੇ ਵਾਈ ਚੈਅਰਮੈਨ ਅਤੇ ਮੈਂਬਰਾਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸਤੀਏ ਵਾਲਾ ਦੇ ਸੁਰਿੰਦਰ ਸਿੰਘ ਅਤੇ ਰਾਮਚੰਦ, ਪਿੰਡ ਮਨਸੂਰ ਸਿੰਘ ਦੀ ਵਾਸੀ ਜੋਤੀ, ਪਿੰਡ ਨਵਾਂ ਬਾਰੇ ਕੇ ਦੀ ਰਹਿਣ ਵਾਲੀ ਪਰਮਜੀਤ ਕੌਰ, ਪਿੰਡ ਲੋਗੋਦੇਵਾ ਦੀ ਵਾਸੀ ਅਮਨਦੀਪ ਕੌਰ, ਬਸਤੀ ਸਾਧਾ ਸਿੰਘ ਵਾਲੀ ਦੀ ਵਾਸੀ ਸੀਤਾ, ਪਿੰਡ ਨੋਰੰਗ ਕੇ ਲੇਲੀ ਦੇ ਵਾਸੀ ਪ੍ਰਗਟ ਵੱਲੋਂ ਕੀਤੀਆਂ ਗਈਆਂ ਵੱਖ ਵੱਖ ਸ਼ਿਕਾਇਤਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਮੈਂਬਰਾ ਵੱਲੋਂ ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਪੁਲਿਸ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਸਬੰਧਿਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਨੂੰ ਚੰਗੀ ਤਰ੍ਹਾਂ ਨਿਰਪੱਖ ਜਾਂਚ ਕਰ ਕੇ ਜਾਂ ਬਣਦੀ ਕਾਰਵਾਈ ਕਰਨ ਉਪਰੰਤ ਜਲਦ ਹੀ ਇਸ ਸਬੰਧੀ ਰਿਪੋਰਟ ਐਸਸੀ ਕਮਿਸ਼ਨ ਨੂੰ ਭੇਜਣ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਸਬੰਧਿਤ ਵਿਅਕਤੀ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਕੇ ਬਣਦਾ ਇਨਸਾਫ ਦਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਥੇ ਪਹਿਲਾਂ ਆਈਆਂ ਸ਼ਿਕਾਇਤਾ ਬਾਰੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਉਥੇ ਹੀ ਅੱਜ ਉਨ੍ਹਾਂ ਜ਼ਿਲ੍ਹੇ ਦੇ ਹੋਰ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਦੇ ਦਰਖਾਸਤਾਂ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਸ਼ਿਕਾਇਤਾ ਤੇ ਵੀ ਜਾਂਚ ਪੜਤਾਲ ਕਰ ਕੇ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਐਸਡੀਐਮ ਓਮ ਪ੍ਰਕਾਸ਼, ਐਸਪੀ ਡੀ ਮਨਵਿੰਦਰ ਸਿੰਘ, ਜ਼ਿਲ੍ਹਾ  ਭਲਾਈ ਅਫਸਰ ਬਰਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੋਜੂਦ ਸਨ।

LEAVE A REPLY

Please enter your comment!
Please enter your name here