ਮਨਪ੍ਰੀਤ ਸਿੰਘ ਛਤਵਾਲ ਨੂੰ ਸੇਵਾਮੁਕਤੀ ‘ਤੇ ਦਿੱਤੀ ਨਿੱਘੀ ਵਿਦਾਇਗੀ 

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਅੱਜ ਇੱਥੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਦਾ ਵੀ ਸਨਮਾਨ ਕੀਤਾ ਗਿਆ। ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਦੀ ਅਗਵਾਈ ਵਿੱਚ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ, ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦੇ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
ਇਸ ਅਧਿਕਾਰੀ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ, ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਅਤੇ ਵਣਜ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਹੁਸਨ ਲਾਲ, ਸਕੱਤਰ ਪੰਜਾਬ ਸਕੂਲ ਸਿੱਖਿਆ ਅਜੋਏ ਸ਼ਰਮਾ ਅਤੇ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਗੁਰਕਿਰਤ ਕਿਰਪਾਲ ਸਿੰਘ ਨੇ ਉਨ੍ਹਾਂ ਨਾਲ ਆਪਣੇ ਨਜ਼ਦੀਕੀ ਸਬੰਧਾਂ ਬਾਰੇ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਆਉਣ ਵਾਲੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰੇ ਅਧਿਕਾਰੀਆਂ ਨੇ ਉਨ੍ਹਾਂ ਦੇ ਜੀਵਨ ਦੀ ਦੂਜੀ ਪਾਰੀ ਵਿੱਚ ਉਨ੍ਹਾਂ ਦੇ ਉਜਵਲ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਰਜਤ ਅਗਰਵਾਲ, ਸਕੱਤਰ ਵਿੱਤ ਵਿਭਾਗ ਗੁਰਪ੍ਰੀਤ ਕੌਰ ਸਪਰਾ, ਸਕੱਤਰ ਖੇਤੀਬਾੜੀ ਵਿਭਾਗ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸੁਰਭੀ ਮਲਿਕ, ਵਿਸ਼ੇਸ਼ ਸਕੱਤਰ ਆਮ ਰਾਜ ਪ੍ਰਬੰਧ ਅਮਿਤ ਤਲਵਾੜ, ਵਧੀਕ ਸਕੱਤਰ-ਕਮ-ਸਟਾਫ਼ ਅਫ਼ਸਰ, ਮੁੱਖ ਸਕੱਤਰ ਸਾਕਸ਼ੀ ਸਾਹਨੀ ਅਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here