ਟਿਊਬਵੈਲਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਗਿ੍ਰਫਤਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) ਰਿਪੋਰਟ: ਸਮੀਰ ਸੈਣੀ। ਪੁਲਿਸ ਨੇ ਪਿੰਡਾਂ ਵਿੱਚੋਂ ਟਿਊਬਵੈਲਾਂ ਦੀਆਂ ਮੋਟਰਾਂ ਤੋ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਵੇਚਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਏ.ਐਸ.ਆਈ. ਸਮੇਤ ਪੁਲਿਸ ਪਾਰਟੀ ਨੰਗਲ ਚੌਕ ਵਿੱਚ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਮੁਖਬਿਰ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਮਹਿੰਦੀਪੁਰ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਬਲਵੀਰ ਸਿੰਘ ਵਾਸੀ ਰੁੜਕੀ ਖਾਸ, ਜੋਕਿ ਵੱਖ-ਵੱਖ ਪਿੰਡਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆ ਤਾਰਾਂ ਚੋਰੀ ਕੱਟ ਕੇ ਵੇਚਦੇ ਹਨ, ਹੁਣ ਵੀ ਚੋਰੀ ਦੀਆਂ ਤਾਰਾਂ ਦਾ ਭਰਿਆ ਪਲਾਸਟਿਕ ਦਾ ਬੋਰਾ ਲੈ ਕੇ ਗੜਸ਼ੰਕਰ ਸਾਇਡ ਆ ਰਹੇ ਹਨ। ਪੁਲਿਸ ਨੇ ਸੂਚਨਾ ਦੇ ਅਧਾਰ ਤੇ ਗਗਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਤੋਂ ਬਿਜਲੀ ਦੀ ਤਾਰ ਦੇ 13 ਰੋਲ ਬਰਾਮਦ ਕਰ ਮੁਲਜਮਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

Advertisements

LEAVE A REPLY

Please enter your comment!
Please enter your name here