ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1126  ਨਵੇਂ ਸੈਪਲ ਲੈਣ  ਨਾਲ ਅਤੇ1015 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37976 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40838 ਹੋ ਗਏ ਹਨ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1151954 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 1111536 ਸੈਪਲ  ਨੈਗਟਿਵ ਹਨ ।ਜਦ ਕਿ 4250 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾ ਦੀ ਗਿਣਤੀ  10 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39732 ਹੈ । 

LEAVE A REPLY

Please enter your comment!
Please enter your name here