4 ਅਪ੍ਰੈਲ ਨੂੰ ਦਾਣਾ ਮੰਡੀ ਵਿਖੇ ਲੱਗੇਗਾ ਕਿਸਾਨ ਸਿਖਲਾਈ ਕੈਂਪ

ਫਿਰੋਜ਼ਪੁਰ (ਦ ਸਟੈਲਰ ਨਿਊਜ਼): 4 ਅਪ੍ਰੈਲ ਦਿਨ ਸੋਮਵਾਰ ਨੂੰ ਨਵੀ ਦਾਣਾ ਮੰਡੀ ਫਿਰੋਜਪੁਰ ਕੈਂਟ ਵਿਖੇ ਸਾਊਣੀ ਦੀਆਂ ਫਸਲਾਂ ਸਬੰਧੀ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ/ਸੈਮੀਨਾਰ ਅਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਪਿਰਥੀ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਹੋਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਵੱਲੋ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।

Advertisements

ਇਸ ਕੈਂਪ ਵਿੱਚ ਵੱਖ-ਵੱਖ ਮਹਿਕਮਿਆ ਵੱਲੋ ਵਿਭਾਗੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ ਵੱਖ ਤਰ੍ਹਾਂ ਦੇ ਖੇਤੀ ਇਨਪੁਟਸ ਵੀ ਮੁਹੱਈਆਂ ਕਰਵਾਏ ਜਾਣਗੇ। ਜਿਲ੍ਹਾ ਫਿਰੋਜਪੁਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾਵੇ।

LEAVE A REPLY

Please enter your comment!
Please enter your name here