ਦੂਜਿਆਂ ਪਾਰਟੀਆਂ ਦੇ ਲੋਕਾਂ ਨੂੰ ਤੁਰੰਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਤੇ ਲਗਾਈ ਗਈ ਰੋਕ: ਗੁਰਪਾਲ ਇੰਡੀਅਨ/ ਨਿਰਮਲ ਸਿੰਘ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਅਤੇ ਜ਼ਿਲਾ ਸਕੱਤਰ ਨਿਰਮਲ ਸਿੰਘ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਸਰਕਾਰ ਬਣਨ ਤੋ ਬਾਅਦ ਵੱਡੀ ਗਿਣਤੀ ਵਿੱਚ ਲੋਕ ਦੂਜਿਆਂ ਪਾਰਟੀਆਂ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਲੇਕਿਨ ਕੁੱਝ ਲੋਕ ਆਪਣੇ ਨਿੱਜੀ ਸਵਾਰਥਾਂ ਲਈ ਦੂਜਿਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂਦੀ ਵਜ੍ਹਾ ਨਾਲ ਕਿਸੇ ਵੇਲੇ ਵੀ ਪਾਰਟੀ ਨੂੰ ਨੁਕਸਾਨ ਦਾ ਸਾਮਣਾ ਕਰਣਾ ਪੈ ਸਕਦਾ ਹੈ। ਇਸ ਲਈ ਪਾਰਟੀ ਨੇ ਫੈਂਸਲੇ ਕੀਤਾ ਹੈ ਕਿ ਦੂਜਿਆਂ ਪਾਰਟੀਆਂ, ਕਾਂਗਰਸ, ਭਾਜਪਾ, ਅਕਾਲੀ ਦਲ ਛੱਡ ਕੇ ਆਉਣ ਵਾਲੇ ਕਿਸੇ ਵੀ ਨੇਤਾ ਜਾਂ ਵਰਕਰ ਨੂੰ ਤੁਰੰਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।

Advertisements

ਉਨ੍ਹਾਂਨੇ ਦੱਸਿਆ ਕਿ ਜੋ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ ਉਹ ਪਹਿਲਾਂ ਆਪਣੀ ਪ੍ਰੋਫ਼ਾਈਲ ਬਣਾ ਕੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲਾ ਸਕੱਤਰ ਨੂੰ ਦੇਣੀ ਹੋਵੋਗੀ, ਫਿਰ ਪੂਰੀ ਛਾਨਬੀਨ ਕਰਣ ਦੇ ਬਾਅਦ ਉਸ ਆਦਮੀ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਉਕਤ ਦੋਨਾਂ ਆਗੂਆਂ ਨੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਵਰਕਰਾਂ ਦੇ ਕੋਲ ਕੋਈ ਵੀ ਜਿਮੇਵਾਰੀ ਨਹੀਂ ਹੈ ਉਨ੍ਹਾਂ ਦੇ ਵਲੋਂ ਮੀਡੀਆ ਵਿੱਚ ਬਿਆਨਬਾਜੀ ਕਰਣ ਤੇ ਵੀ ਰੋਕ ਲਗਾਈ ਗਈ ਹੈ।

LEAVE A REPLY

Please enter your comment!
Please enter your name here