6 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਮੇਲਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼) : ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 6 ਅਪ੍ਰੈਲ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦਿੱਤੀ।

Advertisements

ਉਨ੍ਹਾਂ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਵਰਧਮਾਨ ਟੇਕਸਟਾਇਲਸ ਲਿਮਿਟਡ, ਲੁਧਿਆਣਾ ਕੰਪਨੀ ਹਿੱਸਾ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿੱਚ ਸਿਰਫ ਲੜਕੀਆਂ ਜਿਨ੍ਹਾਂ ਦੀ ਉਮਰ 18 ਸਾਲ ਤੋਂ 30 ਸਾਲ, ਵਿਦਿਅਕ ਯੋਗਤਾ ਪੰਜਵੀਂ ਤੋਂ ਬਾਰ੍ਹਵੀਂ ਪਾਸ ਫਰੈਸ਼ਰ ਜਾਂ ਤਜਬਰੇਕਾਰ ਹੋਵੇ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਦੇ ਸਕਦੀਆਂ ਹਨ। ਇਹ ਕੈਂਪ ਸਵੇਰੇ 10:30 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

LEAVE A REPLY

Please enter your comment!
Please enter your name here