ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਹੀਂ ਆਇਆ ਕੋਰੋਨਾ ਦਾ ਕੋਈ ਨਵਾਂ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਸੋਮਵਾਰ ਨੂੰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1212 ਨਵੇਂ ਸੈਪਲ ਲੈਣ ਨਾਲ ਅਤੇ 1072 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37978 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40840 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1154420 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1114532 ਸੈਂਪਲ ਨੈਗਟਿਵ ਹਨ, ਜਦਕਿ 3718 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾਂ ਦੀ ਗਿਣਤੀ 8 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39736 ਹੈ।

LEAVE A REPLY

Please enter your comment!
Please enter your name here