ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਰੋਜ਼ਗਾਰ ਕੈਂਪ 7 ਅਪ੍ਰੈਲ ਨੂੰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 7 ਅਪ੍ਰੈਲ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ  ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਬੈੱਕਅਪ ਸਿਕਊਰਟੀ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀ ਹਿੱਸਾ ਲੈ ਰਹੀ ਹੈ। ਇਸ ਕੰਪਨੀ ਵੱਲੋਂ ਗਨਮੈਨ, ਸਿਕਊਰਟੀ ਗਾਰਡ, ਹੋਸਪੀਟਲ ਸਟਾਫ, ਕੰਪਿਊਟਰ ਓਪਰੇਟਰ, ਹਾਊਸਕੀਪਿੰਗ, ਮਾਰਕਟਿੰਗ, ਆਫਿਸ/ਵਾਰਡ ਬੋਆਏ ਅਤੇ ਮੇਡ ਆਦਿ ਅਸਾਮੀਆਂ ਸਬੰਧੀ ਇੰਟਰਵਿਊ ਲਈ ਜਾਵੇਗੀ।

Advertisements

ਉਨ੍ਹਾਂ ਨੇ ਜ਼ਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਜਿਨ੍ਹਾਂ ਦੀ ਉਮਰ 18 ਸਾਲ ਤੋਂ 30 ਸਾਲ, ਵਿਦਿਅਕ ਯੋਗਤਾ ਪੰਜਵੀਂ ਤੋਂ ਬਾਰ੍ਹਵੀਂ ਪਾਸ ਫਰੈਸ਼ਰ ਜਾਂ ਤਜਬਰੇਕਾਰ, ਕੰਪਿਊਟਰ ਦੀ ਜਾਣਕਾਰੀ ਰੱਖਦਾ ਹੋਵੇ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।  ਇਹ ਕੈਂਪ ਸਵੇਰੇ 7 ਨੂੰ ਸਵੇਰੇ 10.30 ਵਜੇ  ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

LEAVE A REPLY

Please enter your comment!
Please enter your name here