ਵਲੂਰ ਸਕੂਲ ਵਿਖੇ ਮਨਾਇਆ ਗਿਆ ਸਾਲਾਨਾ ਨਤੀਜਾ ਦਿਵਸ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿਖੇ ਛੇਵੀਂ, ਸੱਤਵੀਂ, ਨੌਂਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਬੱਚਿਆਂ ਦਾ ਸਾਲਾਨਾ ਨਤੀਜਾ ਦਿਵਸ ਮਨਾਇਆ ਗਿਆ। ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਬੱਚਿਆਂ ਵੱਲੋਂ ਬਹੁਤ ਉਤਸ਼ਾਹ ਦਿਖਾਇਆ ਗਿਆ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।

Advertisements

ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਗਿਆ। ਓਹਨਾਂ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜਾਈ ਦੇ ਪੱਖ ਨੂੰ ਸਭ ਤੋਂ ਉੱਪਰ ਰੱਖਣ ਲਈ ਕਿਹਾ। ਬੱਚਿਆਂ ਵੱਲੋਂ ਗਿੱਧੇ, ਭੰਗੜੇ ਅਤੇ ਸੋਲੋ ਡਾਂਸ ਪੇਸ਼ ਕੀਤਾ ਗਿਆ।  ਸਕੂਲ ਦੇ ਪ੍ਰਿੰਸੀਪਲ ਮੈਡਮ ਪੂਨਮ ਕਾਲੜਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਕਿਹਾ ਅਤੇ ਇਸ ਦੇ ਨਾਲ ਨਾਲ ਆਏ ਹੋਏ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here