ਹੁਣ ਪੂਰਾ ਹਫ਼ਤਾ ਖੁੱਲੇਗਾ ਸੇਵਾ ਕੇਂਦਰ, ਐਤਵਾਰ ਨੂੰ ਵੀ ਮਿਲਣਗੀਆਂ ਸੇਵਾਵਾਂ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ।

LEAVE A REPLY

Please enter your comment!
Please enter your name here