ਹਫ਼ਤੇ ਦੇ ਸੱਤ ਦਿਨ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸੱਤ ਦਿਨ ਖੁੱਲ੍ਹਣਗੇ ਅਤੇ ਦੋ ਸ਼ਿਫਟਾਂ ਵਿਚ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ 7 ਅਪ੍ਰੈਲ ਤੋਂ 7 ਮਈ 2022 ਤੱਕ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਂ ਸਮੇਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫਟ ਵਿਚ 50 ਫੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦਕਿ ਬਾਕੀ ਦਾ 50 ਫੀਸਦੀ ਸਟਾਫ਼ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਦਾ ਸਟਾਫ਼ ਸਿਰਫ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰਾਂ ਵਿਚ ਕੰਮ ਕਰੇਗਾ।

LEAVE A REPLY

Please enter your comment!
Please enter your name here