ਵਿਧਾਇਕ ਰਜਨੀਸ਼ ਦਹੀਯਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ 

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਅੱਜ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੀ ਹਾਜ਼ਰ ਸਨ। ਵਿਧਾਇਕ ਰਜਨੀਸ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

Advertisements

ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਦੱਸਿਆ ਕਿ ਮੰਡੀਆ ਵਿੱਚ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ ਹਨ ਜੋ ਖਰੀਦ ਕੇਂਦਰਾਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਪੇਸ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਪਹਿਲਾ ਤੋਂ ਹੀ ਹੱਲ ਕਰ ਲੈਣ ਤਾਂ ਜੋ ਮੌਕੇ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸ ਮੌਕੇ ਡੀ.ਐਫ.ਐਸ.ਸੀ. ਵੰਦਨਾ ਕੰਬੋਜ, ਚੇਅਰਮੈਨ ਮਾਰਕਿਟ ਕਮੇਟੀ ਗੁਰਦੀਪ ਸਿੰਘ ਗਿੱਲ, ਸੈਕਟਰੀ ਮਾਰਕਿਟ ਕਮੇਟੀ ਮੀਨਾ ਰਾਣੀ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਹਾਜ਼ਰ ਸਨ । 

LEAVE A REPLY

Please enter your comment!
Please enter your name here