ਜ਼ਿਲ੍ਹੇ ਵਿਚਲੇ ਸੇਵਾ ਕੇਂਦਰ ਸਾਰਾ ਹਫਤਾ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

ਪਠਾਨਕੋਟ, (ਦ ਸਟੈਲਰ ਨਿਊਜ਼)। ਲੋਕਾਂ ਨੂੰ ਕਾਰਗਰ ਢੰਗ ਨਾਲ ਸੇਵਾਵਾਂ ਦੇਣ ਅਤੇ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਵੱਡੀ ਗਿਣਤੀ ਆਮਦ ਦੇ ਮੱਦੇਨਜਰ ਜਿਲ੍ਹੇ ਵਿਚਲੇ ਸੇਵਾ ਕੇਂਦਰ 7 ਅਪਰੈਲ 2022 ਤੋਂ 7 ਮਈ 2022 ਤੱਕ ਸਾਰਾ ਹਫਤਾ ਖੁੱਲ੍ਹੇ ਰਿਹਾ ਕਰਨਗੇ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ (ਆਈ.ਏ.ਐਸ.) ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ (ਆਈ.ਏ.ਐਸ.) ਡਿਪਟੀ ਕਮਿਸਨਰ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਹ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਸੋਮਵਾਰ ਤੋਂ ਸੁੱਕਰਵਾਰ ਤੱਕ ਸੇਵਾ ਕੇਂਦਰ ਸਵੇਰੇ 08:00 ਵਜੇ ਤੋਂ ਸਾਮ 06:00 ਵਜੇ ਤੱਕ ਖੁੱਲ੍ਹੇ ਰਹਿਣਗੇ ਤੇ ਇਹਨਾਂ ਦਿਨਾਂ ਦੌਰਾਨ ਸਵੇਰੇ 08:00 ਤੋਂ 10:00 ਵਜੇ ਤੱਕ ਅਤੇ ਸਾਮ 04:00 ਤੋਂ 06:00 ਵਜੇ ਤੱਕ 50 ਫੀਸਦ ਕਾਂਊਟਰ ਖੁੱਲ੍ਹੇ ਰਹਿਣਗੇ ਤੇ ਬਾਕੀ ਸਮਾਂ 100 ਫੀਸਦ ਕਾਊਂਟਰ ਕਾਰਜਸੀਲ ਰਹਿਣਗੇ।

Advertisements

ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਸਨਿਚਰਵਾਰ ਤੇ ਐਤਵਾਰ ਨੂੰ ਸਵੇਰੇ 08:00 ਤੋਂ 04:00 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹਨਾਂ ਦੋ ਦਿਨਾਂ ਦੌਰਾਨ 50 ਫੀਸਦ ਕਾਊਂਟਰ ਕਾਰਜਸੀਲ ਰਹਿਣਗੇ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਲੋਕਾਂ ਦੀ ਸੁਵਿਧਾ ਲਈ ਕੂਲ 16 ਸੇਵਾ ਕੇਂਦਰ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 4 ਅਰਬਨ ਅਤੇ 12 ਪਿੰਡ ਪੱਧਰ ਤੇ ਚਲਾਏ ਜਾ ਰਹੇ ਹਨ ਉਨ੍ਹਾਂ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਸਨੀਵਾਰ ਅਤੇ ਐਤਵਾਰ ਨੂੰ ਵੀ ਇਨ੍ਹਾਂ ਸੇਵਾਵਾਂ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here