ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਗਾਦੜੀ ਵਾਲਾ ਵਿਖੇ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

ਜ਼ੀਰਾ/ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐੱਸਡੀਐੱਮ ਜ਼ੀਰਾ ਸੂਬਾ ਸਿੰਘ ਸਮੇਤ ਸਮੂਹ ਅਧਿਕਾਰੀਆਂ ਦੇ ਨਾਲ ਪਿੰਡ ਗਾਦੜੀ ਵਾਲਾ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਿਕਾਇਤ ਨਿਵਾਰਨ/ਸੁਵਿਧਾ ਕੈਂਪ ਲਗਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਜੀ ਦੇ ਦਿਸਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਵਿਖੇ ਸ਼ਿਕਾਇਤ ਨਿਵਾਰਣ/ਸੁਵਿਧਾ ਕੈਂਪ ਲਗਾਇਆ ਗਿਆ ਹੈ ਤਾਂ ਜੋ ਮੌਕੇ ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਹਫਤੇ ਵਿੱਚ ਇੱਕ ਜਾਂ ਦੋ ਦਿਨ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਮੌਕੇ ਤੇ ਸਾਰਿਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਲਾਭ ਦੇ ਨਾਲ-ਨਾਲ ਸਮੱਸਿਆਵਾਂ ਦੇ ਵੀ ਹੱਲ ਹੋ ਸਕਣ।

Advertisements

ਇਸ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਪ੍ਰਸ਼ਾਸਨ ਵੱਲੋਂ ਗਰਾਊਂਡ ਲੈਵਲ ਤੇ ਜਾ ਕੇ ਇਹ ਦੇਖਣਾ ਹੈ ਕਿ ਹੈ ਲੋਕਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਇੱਕ ਜਗ੍ਹਾ ਤੇ ਹੀ ਸਾਰੇ ਵਿਭਾਗ ਇਕੱਠੇ ਕਰ ਕੇ ਮੌਕੇ ਤੇ ਹੀ ਲੋਕਾਂ ਦੇ ਕੰਮ ਹੋ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੇ ਰਾਹੀਂ ਪ੍ਰਸ਼ਾਸਨ ਵੱਲੋਂ ਪਿੰਡ ਪਿੰਡ ਪਹੁੰਚ ਕਰ ਕੇ ਸਿਸਟਮ ਵਿੱਚ ਬਦਲਾਅ ਲਿਆਂਦਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿੱਚ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਵੀ ਕੀਤਾ। ਕੈਂਪ ਵਿੱਚ ਪਿੰਡ ਵਾਸੀਆਂ ਦੀਆਂ ਜ਼ਮੀਨਾਂ ਸਬੰਧੀ ਇੰਤਕਾਲ ਦੀਆਂ ਦਰਖਾਸਤਾਂ ਪ੍ਰਾਪਤ ਕਰਕੇ ਰਿਕਾਰਡ ਅਪਡੇਟ ਵੀ ਕੀਤਾ ਗਿਆ। ਪਿੰਡ ਦੇ ਸਰਪੰਚ ਅਤੇ ਸਬੰਧਤ ਸਕੂਲ ਦੇ ਸਟਾਫ ਵੱਲੋਂ ਉਨ੍ਹਾਂ ਦੇ ਧਿਆਨ ਚ ਲਿਆਂਦੀਆਂ ਗਈਆਂ ਸ਼ਿਕਾਇਤਾਂ ਸਕੂਲ ਦੀ ਚਾਰਦੀਵਾਰੀ, ਬਿਜਲੀ ਦੇ ਮੀਟਰ, ਪਿੰਡ ਅਤੇ ਸਕੂਲ ਦੀ ਸਫ਼ਾਈ ਆਦਿ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਸ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਅਤੇ ਐਸਡੀਐਮ ਜ਼ੀਰਾ ਸੂਬਾ ਸਿੰਘ ਨੇ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿਹਾ ਕਿ ਜਿੰਨੀਆਂ ਵੀ ਪੈਂਡਿੰਗ ਦਰਖਾਸਤਾਂ ਹਨ ਉਹ ਉਨ੍ਹਾਂ ਦੇ ਦਫਤਰ ਭੇਜੀਆਂ ਜਾਣਗੀਆਂ ਅਤੇ ਉਸ ਦੀ ਜਾਂਚ ਕਰਕੇ ਵੱਖ ਵੱਖ ਵਿਭਾਗਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਸਾਰੀਆਂ ਦਰਖਾਸਤਾਂ ਦੇ ਹੱਲ ਕੀਤੇ ਜਾਣਗੇ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਪੈਨਸ਼ਨ, ਸਿਹਤ, ਫੂਡ ਸਿਵਲ ਸਪਲਾਈ, ਬਿਜਲੀ, ਬੈਂਕਾਂ, ਵਾਟਰ ਸਪਲਾਈ ਆਦਿ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਦਰਖਾਸਤਾਂ ਲਈਆਂ ਗਈਆਂ ਅਤੇ ਉਨ੍ਹਾਂ ਦੇ ਕੰਮ ਵੀ ਕੀਤੇ ਗਏ। ਇਸ ਮੌਕੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਸੁਪਰਡੈਂਟ ਜੁਗਰਾਜ ਸਿੰਘ, ਰੀਡਰ ਹਰਪ੍ਰੀਤ ਸਿੰਘ, ਸਰਪੰਚ ਸੁਖਚੈਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਪਿੰਡ ਵਾਸੀ ਵੀ ਮੌਜੂਦ ਸਨ ।

LEAVE A REPLY

Please enter your comment!
Please enter your name here