ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੋਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਾਜ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਧੰਨਵਾਦੀ ਦੋਰਾ ਕੀਤਾ ਗਿਆ ਜਿੱਥੇ ਭਾਰੀ ਇਕੱਠ ਵਿੱਚ ਲੋਕਾਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ। ਜਿਕਰਯੋਗ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਕਲ੍ਹਾਂ, ਤਾਰਾਗੜ੍ਹ, ਨਰੋਟ ਮਹਿਰਾ, ਜਖਵੜ, ਰਾਜਪਰੂਰਾ ਅਤੇ ਐਮਾਂ ਗੁਜਰਾਂ ਦਾ ਧੰਨਵਾਦੀ ਦੋਰਾ ਕੀਤਾ ਗਿਆ।
  ਧੰਨਵਾਦ ਦੋਰੇ ਦੋਰਾਨ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀ ਨੁਹਾਰ ਬਦਲਣ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਂਣ ਵਾਲੇ ਸਮੇਂ ਦੋਰਾਨ ਲੋਕਾਂ ਦੇ ਸਾਹਮਣੇ ਪੰਜਾਬ ਦੀ ਇੱਕ ਨਵੀਂ ਤਸਵੀਰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾ ਸਰਕਾਰੀ ਵਿਭਾਗਾਂ ਵਿੱਚ ਅਫਸਰਾਂ ਤੇ ਦਬਾਓ ਰਹਿੰਦਾ ਸੀ ਅਤੇ ਕੰਮ ਕਾਜ ਵਿੱਚ ਵੀ ਦੇਰੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਅਧਿਕਾਰੀ ਤੇ ਦਬਾਓ ਨਹੀਂ ਬਣਾਇਆ ਜਾਵੇਗਾ ਅਤੇ ਜੋ ਅਧਿਕਾਰੀ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਸਕਦੇ ਹਨ ਉਨ੍ਹਾਂ ਦੇ ਕੰਮਾਂ ਦੀ ਪ੍ਰਸੰਸਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਬਦਲਾਅ ਲਿਆਉਂਣ ਲਈ ਸਿਰਫ ਲੋਕਾਂ ਨਾਲ ਬਾਅਦੇ ਕੀਤੇ ਪਰ ਅਸਲ ਵਿੱਚ ਕੋਈ ਵੀ ਬਦਲਾਅ ਨਹੀਂ ਆਇਆ। ਉਨ੍ਹਾਂ ਕਿਹਾ ਕਿ  ਆਮ ਆਦਮੀ ਪਾਰਟੀ ਵੱਲੋਂ ਸੱਤਾਂ ਵਿੱਚ ਆਉਂਦਿਆਂ ਸੀ ਪਿਛਲੇ 20 ਦਿਨ੍ਹਾਂ ਦੇ ਕਾਰਜ ਦੋਰਾਨ ਕੀਤਾ ਬਦਲਾਅ , ਜਿਵੈਂ ਭਰਿਸਟਾਚਾਰ ਦਾ ਖਾਤਮਾ, ਬੇਰੋਜਗਾਰ ਲੋਕਾਂ ਲਈ ਨੋਕਰੀਆਂ ਅਤੇ ਬਿਜਲੀ ਦੇ 300 ਯੂਨਿਟ ਮਾਫ ਕਰਨ ਆਦਿ ਦਾ ਬਦਲਾਅ ਲੋਕਾਂ ਦੇ ਸਾਹਮਣੇ ਹੈ।

Advertisements

ਉਨ੍ਹਾਂ ਕਿਹਾ ਕਿ ਪਹਿਲੇ ਪੰਜਾਬ ਅੰਦਰ ਭਰਿਸਟਾਚਾਰ ਖਤਮ ਕਰਨ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਪੰਜਾਬ ਵਿੱਚ 60 ਤੋਂ 70 ਪ੍ਰਤੀਸਤ ਭਰਿਸਟਾਚਾਰ ਖਤਮ ਕਰਨ ਵਿੱਚ ਅਸੀਂ ਕਾਮਯਾਬ ਹੋਏ ਹਾਂ ਅਤੇ ਜਲਦੀ ਹੀ ਪੂਰੀ ਤਰ੍ਹਾਂ ਨਾਲ ਪੰਜਾਬ ਅੰਦਰ ਭਰਿਸਟਾਚਾਰ ਖਤਮ ਕੀਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਂੳਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਕੀਤੀ ਪੱਤਨ ਅਤੇ ਮਕੋੜਾ ਪੱਤਰ ਤੇ ਜਨਤਾ ਦੀ ਸੁਵਿਧਾ ਲਈ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਆਹੁਦਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਉਨ੍ਹਾਂ ਦੇ ਮੌਢਿਆਂ ਤੇ ਜਿਲ੍ਹਾ ਪਠਾਨਕੋਟ ਦੇ ਨਾਲ ਨਾਲ ਪੂਰੇ ਪੰਜਾਬ ਦੀ ਸਬੰਧਤ ਵਿਭਾਗੀ ਜਿਮ੍ਹੇਦਾਰੀ ਵੀ ਹੈ ਅਤੇ ਲੋਕ ਇਹ ਨਾ ਸੌਚ ਰੱਖਣ ਕਿ ਕੈਬਨਿਟ ਮੰਤਰੀ ਜਿਲ੍ਹੇ ਤੋਂ ਬਾਹਰ ਜਿਆਦਾ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਅਤੇ ਬਲਾਕਾਂ ਅੰਦਰ ਪਾਰਟੀ ਦਾ ਮੁੱਖ ਕਾਰਜ ਕਰਤਾ ਲੋਕਾਂ ਦੇ ਕੰਮ ਕਾਜ ਲਈ ਤਿਆਰ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਅਗਰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਅਗਰ ਇਸ ਦੇ ਇਲਾਵਾ ਵੀ ਕਿਸੇ ਵੀ ਵਿਅਕਤੀ ਦੀ ਕੋਈ ਸਮੱਸਿਆ ਹੈ ਜੋ ਹੱਲ ਨਹੀਂ ਹੋ ਰਹੀ ਤਾਂ ਉਨ੍ਹਾਂ ਨੂੰ ਨਿੱਜੀ ਤੋਰ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here