ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ ਸਿਹਤ ਸਹੂਲਤਾਂ :ਡਾ. ਗੁਰਿੰਦਰਬੀਰ ਕੌਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਡੀਐਚੳ ਡਾ. ਕਪਿਲ ਡੋਗਰਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲੇ ਦੇ ਸਾਰੇ ਡੈਂਟਰ ਮੈਡੀਕਲ ਅਫਸਰਾਂ ਦੀ ਇਕ ਮਹੀਨੇਵਾਰ ਰੀਵਿਊ ਮੀਟਿੰਗ ਰੱਖੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਵੱਖ-ਵੱਖ ਬਲਾਕਾਂ ਤੋਂ ਆਏ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹਸਪਤਾਲ ਵਿਚ ਆਏ ਸਾਰੇ ਮਰੀਜ਼ਾਂ ਨੂੰ ਚੰਗੀ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਆਪਣੀ ਡਿਊਟੀ ‘ਤੇ ਸਮੇਂ ਸਿਰ ਆਉਣ ਤਾਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Advertisements

ਸਿਵਲ ਸਰਜਨ ਨੇ ਸਾਰੇ ਡਾਕਟਰਾਂ ਨੂੰ ਕਿਹਾ ਕਿ ਉਹ ਝੁੱਗੀ ਝੋਪੜੀਆਂ ਸਲਮ ਏਰੀਆ ਤੇ ਹਸਪਤਾਲਾਂ ‘ਚ ਆਈਸੀਸੀ ਗਤੀਵਿਧੀਆਂ ਕਰਕੇ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਤੰਬਾਕੂ ਤੇ ਸਿਗਰਟ ਨੋਸ਼ੀ ਨਾਲ ਹੋਣ ਵਾਲੇ ਮੂੰਹ ਦੇ ਕੈਂਸਰ ਬਾਰੇ ਵੀ ਜਾਗਰੂਕ ਕਰਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਦਾਇਤ ਕਰਦਿਆ ਕਿਹਾ ਕਿ ਜੇਕਰ ਤੁਹਾਡੀ ਓਪੀਡੀ ਦੌਰਾਨ ਕੋਈ ਵੀ ਬਜ਼ੁਰਗ ਜਾਂ ਗਰਭਵਤੀ ਔਰਤ ਆਉਂਦੀ ਹੈ ਤਾਂ  ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤ ਸੇਵਾਵਾਂ ਦਿੱਤੀਆਂ ਜਾਣ। ਇਸ ਮੌਕੇ ਡੀਐਫਪੀਓ ਡਾ ਅਸ਼ੋਕ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਡਾ. ਗੁਰਦੇਵ ਭੱਟੀ, ਡਾ. ਮਨਿੰਦਰ ਕੌਰ,ਡਾ.ਤਲਵਿੰਦਰ ਕੌਰ,ਡਾ. ਪਵਨਦੀਪ ਕੌਰ,ਡਾ. ਜਪਨੀਤ ਸੰਧੂ, ਡਾ. ਦੀਪਕ ਜੈਨ, ਡਾ. ਸੁਮਨਦੀਪ ਪਰਮਾਰ,ਡਾ. ਨਵਦੀਪ ਕੌਰ, ਡਾ. ਰਮਨਦੀਪ ਕੌਰ,ਡਾ.ਪ੍ਰੀਤਮ ਦਾਸ ਹਾਜ਼ਰ ਸਨ।

LEAVE A REPLY

Please enter your comment!
Please enter your name here