ਪੰਜਾਬ ਵਿਚ ਪਿੰਡਾਂ ਦੇ ਕੰਮ ਹੁਣ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾਣਗੇ: ਕੈਬਨਿਟ ਮੰਤਰੀ ਧਾਲੀਵਾਲ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ (ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ) ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਫਿਰੋਜ਼ਪੁਰ ਡਿਵੀਜ਼ਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੇ ਬੜਾ ਭਰੋਸਾ ਦੇ ਕੇ ਆਮ ਆਦਮੀ ਸਰਕਾਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਹਨ ਅਤੇ ਹੁਣ ਸਾਡੀ ਜਿੰਮੇਵਾਰੀ ਹੈ ਕਿ ਜੋ ਵੀ ਸਾਡੇ ਵੱਲੋਂ ਵਾਅਦੇ ਜਾਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਸ ਨੂੰ ਪੂਰਾ ਕਰਨਾ ਹੈ, ਇਸ ਲਈ ਸਾਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਸਮੇਂ ਵਿਚ ਜੋ ਵੀ ਕੰਮ ਕਰਵਾਏ ਗਏ ਹਨ ਉਹ ਬਿਲਕੁਲ ਵੀ ਯੋਜਨਾਬੱਧ ਤਰੀਕੇ ਨਾਲ ਨਹੀਂ ਕਰਵਾਏ ਗਏ ਹਨ, ਪਰ ਹੁਣ ਹਰ ਕੰਮ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ ਤਾਂ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ ਪੰਜਾਬ ਨੂੰ ਰੰਗਲਾ ਬਣਾਉਣ ਦਾ ਜੋ ਸੁਪਨਾ ਹੈ ਉਸ ਨੂੰ ਵੀ ਪੂਰਾ ਕੀਤਾ ਜਾ ਸਕੇ।

Advertisements

ਉਨ੍ਹਾਂ ਕਿਹਾ ਕਿ ਪਹਿਲਾਂ ਜੋ ਵੀ ਵਿਕਾਸ ਦੇ ਕੰਮ ਜਿਵੇ ਕਿ ਗਲੀਆਂ, ਨਾਲੀਆਂ ਆਦਿ ਹੁੰਦੇ ਸਨ ਉਹ ਬਹੁਤ ਹੀ ਜਲਦੀ ਨਾਲ ਟੁੱਟ ਜਾਂਦੇ ਜਾ ਖਰਾਬ ਹੋ ਜਾਂਦੇ ਸਨ ਕਿਊਂਕਿ ਉਹ ਬਿਨਾਂ ਕਿਸੇ ਯੋਜਨਾ ਜਾਂ ਬਿਨਾਂ ਕੋਈ ਲੈਵਲ ਕਰ ਕੇ ਕੀਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਜੋ ਵੀ ਕੰਮ ਕਰਵਾਇਆ ਜਾਵੇਗਾ ਉਹ ਪੂਰਾ ਤਸਲੀਬਖਸ਼ ਹੋਵੇਗਾ ਅਤੇ ਇਸ ਕੰਮ ਵਿਚ ਜੇਕਰ ਕੋਈ ਅਧਿਕਾਰੀ ਕਰਮਚਾਰੀ ਕੋਈ ਅਣਗਿਹਲੀ ਕਰੇਗਾ ਜਾਂ ਕਰੱਪਸ਼ਨ ਕਰੇਗਾ ਤਾਂ ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਕਰਪਸ਼ਨ ਮੁਕਤ ਪੰਜਾਬ ਬਣਾਉਣਾ ਹੈ ਇਸ ਲਈ ਜੇਕਰ ਕੋਈ ਵੀ ਰਿਸ਼ਵਤਖੋਰੀ ਕਰਦਾ ਹੈ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿਚ ਜੋ ਵੀ ਵਿਕਾਸ ਦੇ ਕੰਮ ਹੋਣਗੇ ਉਸ ਵਿਚ ਕਿਸੇ ਦੀ ਕੋਈ ਵੀ ਹਿੱਸੇਦਾਰੀ ਨਹੀਂ ਹੋਵੇਗੀ ਤੇ 100 ਫੀਸਦੀ ਵਧੀਆ ਕੰਮ ਕੀਤਾ ਜਾਵੇਗਾ ਜਿਸ ਨੂੰ ਅੱਗਲੇ ਕਈ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਵਿਚ ਗ੍ਰਾਮ ਸਭਾ ਵੀ ਬਣਾਈਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਵਿਕਾਸ ਲਈ ਪਿੰਡ ਪੱਧਰ ਤੇ ਹੀ ਸਾਰੇ ਫੈਂਸਲੇ ਲਏ ਜਾ ਸਕਣ। ਉਨ੍ਹਾਂ ਕਿਹਾ ਕਿ ਐਨਆਰਆਈਜ ਨੂੰ ਪਿੰਡਾਂ ਦੇ ਵਿਕਾਸ ਦੇ ਕੰਮਾਂ ਨਾਲ ਜੋੜਿਆ ਜਾਵੇਗਾ ਜਿਸ ਲਈ ਹਰ ਪਿੰਡ ਦੇ ਐਨਆਰਆਈਜ ਦਾ ਡਾਟਾ ਤਿਆਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਐਕਟ ਨੂੰ ਪੰਜਾਬੀ ਵਿਚ ਕਰ ਵਾ ਕੇ ਪਿੰਡਾਂ ਵਿਚ ਸਰਪੰਚਾ ਨੂੰ ਦਿੱਤਾ ਜਾਵੇਗਾ ਅਤੇ ਕੋਈ ਵੀ ਕਾਰਵਾਈ ਐਕਟ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਕਰਪੱਸ਼ਨ ਦੇ ਮਾਮਲੇ ਵਿਚ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਫਿਰੋਜ਼ਪੁਰ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਦਾ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਫਿਰੋਜ਼ਪੁਰ, ਮੋਗਾ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here