ਕੰਨਿਆ ਭਰੂਣ ਦੀ ਜਾਂਚ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ : ਸਿਵਲ ਸਰਜਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ ਦੀ ਐਕਟ ਅਧੀਨ ਗਠਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਜ਼ਿਲੇ ਦੀ ਲਿੰਗ ਅਨੁਪਾਤ ਦਰ ਵੱਧਕੇ 946 ਹੋ ਗਈ ਹੈ। ਉਨ੍ਹਾਂ ਕਿਹਾ ਜ਼ਿਲ੍ਹੇ ‘ਚ ਪੀ.ਸੀ.ਪੀ.ਐਨ.ਡੀ.ਟੀ ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਕੈਨਿੰਕ ਸੈਂਟਰਾਂ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ, ਤਾਂ ਕੰਨਿਆ ਭਰੂਣ ਹੱਤਿਆ ਨੂੰ। ਰੋਕਿਆ ਜਾ ਸਕੇ ।

Advertisements

ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਮੀਟਿੰਗ ‘ਚ ਡੀਐਫਪੀਓ ਡਾ. ਅਸ਼ੋਕ ਕੁਮਾਰ, ਡਾਕਟਰ ਸਿੰਮੀ ਧਵਨ, ਡਾਕਟਰ ਹਰਪ੍ਰੀਤ ਮੋਮੀ, ਡਾਕਟਰ ਰਵਜੀਤ ਸਿੰਘ,ਡਾ. ਰਾਜ ਕੁਮਾਰ ਸੋਸ਼ਲ ਵਰਕਰ, ਸ੍ਰੀਮਤੀ ਸਨੇਹ ਲਤਾ ਸੀਡੀਪੀਓ ਕਪੂਰਥਲਾ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਕੁਲਦੀਪ ਸਿੰਘ ਪੀਐਨਡੀਟੀ ਕੁਆਰਡੀਨੇਟਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here