ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ, 4 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜਪੁਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਮੌਕੇ ਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾ ਪੂਰੀਆਂ ਨਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ।

Advertisements

ਇਸ ਮੌਕੇ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ, ਫਿਰੋਜ਼ਪੁਰ ਅਸ਼ੀਸ਼ ਕੁਮਾਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ.ਕੈਮਰਾ , ਸਪੀਡ ਗਵਰਨਰ, ਫਸਟ ਐਡ ਬਾਕਸ ਅਤੇ ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਸੁਨਿਸ਼ਚਿਤ ਕਰਨ ਲਈ ਕਿਹਾ। ਗੁਰਮੀਤ ਸਿੰਘ (ਏ.ਐਸ.ਆਈ) ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਵੀ ਸਪੱਸ਼ਟ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਤੇ ਖਰ੍ਹਾ ਨਾ ਉਤਰਨ ਵਾਲੇ ਸਕੂਲੀ ਵਾਹਨਾ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਟਾਸਕ ਫੋਰਸ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ -ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜ਼ੋ ਸਕੂਲੀ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜ਼ਾ ਸਕੇ। 

ਇਸ  ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਇਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜ਼ੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ, ਪੰਜਾਬ ਰੋਡਵੇਜ ਤੋ ਭੁਪਿੰਦਰ ਸਿੰਘ, ਦਫ਼ਤਰ ਰਿਜ਼ਨਲ ਟਰਾਸਪੋਰਟ ਅਥਾਰਟੀ  ਤੋਂ ਮਨੀਸ਼ ਗਾਬਾ, ਸਿੱਖਿਆ ਵਿਭਾਗ ਤੋਂ ਅਮਰਨਾਥ, ਪੁਲਿਸ ਵਿਭਾਗ ਤੋਂ ਰਾਜਿੰਦਰ ਕੁਮਾਰ ਮੌਜੂਦ ਸਨ।      

LEAVE A REPLY

Please enter your comment!
Please enter your name here