ਸੁਨੀਲ ਜਾਖੜ ਤੇ ਐੱਸਸੀ/ਐੱਸਟੀ ਐਕਟ ਤਹਿਤ ਕੀਤਾ ਜਾਵੇ ਪਰਚਾ ਦਰਜ: ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੇਗਮਪੁਰਾ ਟਾਈਗਰ ਫੋਰਸ ਦੇ ਸਮੂਹ ਅਹੁਦੇਦਾਰਾਂ ਨੇ ਮੁੱਖਮੰਤਰੀ ਭਗਵੰਤ ਮਾਨ ਦੇ ਨਾਮ ਇਕ ਮੰਗ ਪੱਤਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ। ਇਸ ਵਿੱਚ ਉਨ੍ਹਾਂ ਨੇ ਮੰਗ ਵਿੱਚ ਕਿਹਾ ਕਿ ਪਿਛਲੇ ਦਿਨੀਂ ਇਕ ਇੰਟਰਵਿਊ ਦੌਰਾਨ ਕਾਂਗਰਸੀ ਲੀਡਰ ਸੁਨੀਲ ਜਾਖੜ ਨੇ ਦਲਿਤਾਂ ਬਾਰੇ ਬੜੇ ਹੀ ਮੰਦਭਾਗੇ ਸ਼ਬਦ ਬੋਲੇ ਸਨ। ਜਿਸ ਵਿੱਚ ਉਸ ਨੇ ਦਲਿਤਾਂ ਨੂੰ ਪੈਰ ਦੀ ਜੁੱਤੀ ਤੱਕ ਆਖ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਤੁਸੀਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਹਰੇਕ ਸਰਕਾਰੀ ਦਫਤਰ ਵਿਚ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਲਿਖ ਕੇ ਦਲਿਤਾਂ ਨੂੰ ਉਨ੍ਹਾਂ ਦੇ ਹੱਕ ਲੈ ਕੇ ਦਿੱਤੇ। ਪਰ ਅੱਜ ਵੀ ਕੁਝ ਇਹੋ ਜਿਹੀ ਘਟੀਆ ਮਾਨਸਿਕਤਾ ਵਾਲੇ ਲੋਕ ਦਲਿਤਾਂ ਨੂੰ ਪੈਰਾਂ ਦੀ ਜੁੱਤੀ ਹੀ ਮੰਨਦੇ ਹਨ। ਭਾਰਤੀ ਸੰਵਿਧਾਨ ਨੂੰ ਮੁੱਖ ਰੱਖਦੇ ਹੋਏ ਕਾਂਗਰਸੀ ਲੀਡਰ ਸੁਨੀਲ ਜਾਖੜ ਤੇ ਐਸਸੀ ਐਸਟੀ ਐਕਟ ਦੇ ਰਾਹੀਂ ਪਰਚਾ ਕਰਕੇ ਉਸ ਨੂੰ ਜੇਲ੍ਹ ਵਿਚ ਧੱਕਿਆ ਜਾਵੇ। ਇਸ ਮਸਲੇ ਵਿੱਚ ਸੁਨੀਲ ਜਾਖੜ ਦੀ ਹੁਣ ਮਾਫ਼ੀ ਨਹੀਂ ਚੱਲੇਗੀ, ਕਿਉਂਕਿ ਬਹੁਤ ਸਾਰੇ ਐਸੇ ਲੋਕ ਹਨ ਜਾਂ ਐਸੇ ਲੀਡਰ ਹਨ ਜਿਹੜੇ ਦਲਿਤਾਂ ਨੂੰ ਪੈਰਾਂ ਦੀ ਜੁੱਤੀ ਜਾਂ ਜਾਤੀ ਸੂਚਕ ਗਾਲ੍ਹਾਂ ਕੱਢ ਕੇ ਬਾਅਦ ਵਿੱਚ ਮੁਆਫ਼ੀ ਮੰਗ ਕੇ ਆਪਣਾ ਪੱਲਾ ਛੁਡਾ ਲੈਂਦੇ ਹਨ। ਪਰ ਸੁਨੀਲ ਜਾਖੜ ਨੇ ਨਾ ਮੁਆਫ਼ੀ ਯੋਗ ਹਰਕਤ ਕੀਤੀ ਹੈ। ਜਿਸ ਦਾ ਪੂਰੇ ਦਲਿਤ ਸਮਾਜ ਵਿੱਚ ਬੜਾ ਰੋਸ ਹੈ।

Advertisements

ਉਨ੍ਹਾਂ ਮੰਗ ਕੀਤੀ ਕਿ ਸੁਨੀਲ ਜਾਖੜ ਤੇ ਐੱਸਸੀ ਐੱਸਟੀ ਰਾਹੀਂ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਨੇਤਾ ਸੁਨੀਲ ਜਾਖੜ ਦੇ ਖਿਲਾਫ ਨਾਰੇ੍ਹਬਾਜ਼ੀ ਵੀ ਕੀਤੀ।

LEAVE A REPLY

Please enter your comment!
Please enter your name here