ਹੁਣ ਪੰਜਾਬ ਦੇ ਪਾਣੀਆਂ ਲਈ ਲੜ੍ਹੇਗਾਂ ਸੰਯੁਕਤ ਸਮਾਜ ਮੋਰਚਾਂ, ਪਹਿਲਾਂ ਦੇਵਾਂਗੇ ਨੋਟਿਸ ਫਿਰ ਕਰਾਂਗੇ ਅੰਦੋਲਨ ਸ਼ੁਰੂ: ਰਾਜੇਵਾਲ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾਂ ਚੋਣਾਂ ਹਾਰਨ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਪਾਣੀਆਂ ਲਈ ਵੱਡਾਂ ਬਿਆਨ ਦਿੱਤਾ ਹੈ। ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ 79 ਸਾਲਾ ਰਾਜੇਵਾਲ ਦਾ ਕਹਿਣਾ ਹੈ ਕਿ ਉਹ ਇਸ ਵਾਰ “ਪੰਜਾਬ ਦੇ ਪਾਣੀਆਂ ਲਈ” ਲੜਣਗੇ। ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਰਿਹਾ ਹੈ ਅਤੇ ਪੰਜਾਬ ਜਲਦੀ ਹੀ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਅਧਿਐਨ ਕਰ ਰਹੇ ਹਨ। ਉਹ ‘ਆਪ’ ਸਰਕਾਰ ਨੂੰ ਕੁਝ ਸਮਾਂ ਦੇਣਾ ਚਾਹੁੰਦੇ ਹਨ। ਜੁਲਾਈ ‘ਚ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਉਨ੍ਹਾਂ ਨੂੰ ਨੋਟਿਸ ਦੇਵਾਂਗੇ ਅਤੇ ਫਿਰ ਅੰਦੋਲਨ ਸ਼ੁਰੂ ਕਰਾਂਗੇ।

Advertisements

ਅਸੀਂ ਉਮੀਦ ਕਰਦੇ ਹਾਂ ਕਿ ਲੋਕ ਇਸ ਵਿੱਚ ਸ਼ਾਮਲ ਹੋਣਗੇ ਕਿਉਂਕਿ ਪਾਣੀ ਜੀਵਨ ਹੈ। ਰਾਜੇਵਾਲ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਲੋਕਾਂ ਨੂੰ ਇਹ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਨੂੰ ਪੁਰਾਣੀਆਂ ਪਾਰਟੀਆਂ ਤੋਂ ਬਦਲਾਅ ਦੀ ਲੋੜ ਹੈ।ਇਸ ਦੋਰਾਨ ਸੂਬਾ ਸਰਕਾਰ ਨੂੰ ਘੇਰਨ ਦੀ ਤਿਆਰੀ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਪਾਣੀਆਂ ਦਾ ਮੁੱਦਾ ਬੀਕੇਯੂ (ਰਾਜੇਵਾਲ) ਯੂਨੀਅਨ ਰਾਹੀਂ ਉਠਾਇਆ ਜਾਵੇਗਾ, ਜਿਸ ਲਈ ਉਸਨੇ 52 ਸਾਲ ਪਹਿਲਾਂ ਕੰਮ ਕਰਨਾ ਸ਼ੁਰੂ ਕੀਤਾ ਸੀ। ਇਸ ਤੋਂ ਪਹਿਲਾਂ ਵੀ ਕਈ ਖੇਤੀ ਯੂਨੀਅਨਾਂ ਸਾਡੇ ਨਾਲ ਜੁੜੀਆਂ ਹੋਈਆਂ ਸਨ। ਅਸੀਂ ਉਮੀਦ ਕਰਦੇ ਹਾਂ ਕਿ ਇਸ ਵਾਰ ਵੀ ਅਸੀਂ ਸਾਰੇ ਇੱਕ ਸਾਂਝੇ ਪਲੇਟਫਾਰਮ ‘ਤੇ ਇਕੱਠੇ ਹੋਵਾਂਗੇ।

LEAVE A REPLY

Please enter your comment!
Please enter your name here