ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵੱਲੋਂ ਲਗਾਏ ਪਲੇਸਮੈਂਟ ਕੈਂਪ ’ਚ 38 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 38 ਨੌਜਵਾਨਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਕੁੱਲ 54 ਉਮੀਦਵਾਰਾਂ ਨੇ ਭਾਗ ਲਿਆ ਅਤੇ 2 ਨਾਮੀ ਕੰਪਨੀਆਂ ਕੁਐਸ ਕੋਰਪ ਅਤੇ ਬ੍ਰਿਲੀਐਂਟ ਇੰਸ਼ੋਰੈਂਸ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੈਂਪ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 38 ਨੌਜਵਾਨਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ।

Advertisements

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਅਣਥਕ ਯਤਨ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ/ਵਿਦਿਆਰਥੀਆਂ ਦੀ ਸਹੂਲਤ ਲਈ ਟੈਲੀਗ੍ਰਾਮ ਚੈਨਲ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਜੁੜ ਕੇ ਨੌਜਵਾਨ/ਵਿਦਿਆਰਥੀ ਦਫ਼ਤਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਰੋਜ਼ਗਾਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ  www.pgrkam.com ‘ਤੇ ਆਪਣਾ ਨਾਮ ਦਰਜ ਕਰਾਉਣ ਦੀ ਵੀ ਅਪੀਲ ਕੀਤੀ।

LEAVE A REPLY

Please enter your comment!
Please enter your name here