ਹਾਲਾਤ ਦਾ ਸਹੀ ਜ਼ਾਇਜ਼ਾ ਲੈਣ ਤੋਂ ਬਿਨਾਂ ਕਿਸੇ ਉੱਪਰ ਦੋਸ਼ ਲਗਾਉਣਾਂ ਸਰਾਸਰ ਗਲਤ: ਜਾਖੜ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾਂ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਟੀਵੀ ਇੰਟਰਵਿਊ ਦੁਆਰਾ ਉਸਦੇ ਉਪਰ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਉਹਨਾਂ ਉੱਪਰ ਬੋਲੀ ਜਾ ਰਹੀ ਗੰਦੀ ਸ਼ਬਦਾਵਲੀ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਤ ਦਾ ਸਹੀ ਜ਼ਾਇਜ਼ਾ ਲੈਣ ਤੋਂ ਬਿਨਾਂ ਕਿਸੇ ਉੱਪਰ ਦੋਸ਼ ਲਗਾਉਣਾਂ ਸਰਾਸਰ ਗਲਤ ਹੈ। ਇਸ ਮੁੱਦੇ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ ਕਰਨਾ ਚਾਹੀਦਾ ਹੈ ।

Advertisements

ਇਸਤੋਂ ਇਲਾਵਾ ਉਹਨਾਂ ਕਿਹਾ ਕਿ ਉਸਦੇ ਵਿਰੁੱਧ ਬਿਆਨਬਾਜੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੂਰੀ ਇੰਟਰਵਿਓ ਸੁਣ ਕੇ ਉਸਦੀ ਤਹਿ ਤੱਕ ਜਾਣਾ ਚਾਹੀਦਾ ਹੈ। ਤਦ ਉਨ੍ਹਾਂ ਸਾਹਮਣੇ ਇਹ ਸੱਚਾਈ ਪ੍ਰਗਟ ਹੋ ਜਾਵੇਗੀ ਕਿ ਉਸਨੇ ਕਿਸੇ ਜਾਤ ਜਾਂ ਵਿਅਕਤੀ ਦੇ ਵਿਰੁੱਧ ਕੋਈ ਟਿਪੱਣੀ ਨਹੀਂ ਕੀਤੀ ਹੈ। ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਚਲਾਏ ਗਏ ਅਭਿਆਨਾਂ ਨਾਲ ਭਰਿਆ ਪਿਆ ਹੈ । ਇਨਾਂ ਵਰਗਾਂ ਤੇ ਜ਼ੁਲਮ ਢਾਹੁਣ ਦੀ ਜਦ ਵੀ ਕੋਸ਼ਿਸ਼ ਕੀਤੀ ਗਈ ਤਾਂ ਉਸਨੇ ਉਨ੍ਹਾਂ ਨੂੰ ਨਿਆਂ ਦਿਲਾਉਣ ਲਈ ਦਿਨ ਰਾਤ ਸੰਘਰਸ਼ ਕੀਤਾ।

LEAVE A REPLY

Please enter your comment!
Please enter your name here