Saturday, October 31, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਕੋਵਿਡ 19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 666 ਨਵੇਂ ਸੈਪਲ ਲੈਣ ਨਾਲ ਅਤੇ 785 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37982 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40844 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1158323 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1118930 ਸੈਪਲ ਨੈਗਟਿਵ ਹਨ । ਜਦ ਕਿ 3219 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 04 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39744 ਹੈ ।

LEAVE A REPLY

Please enter your comment!
Please enter your name here