ਆਪ ਪਾਰਟੀ ਨੂੰ ਵੱਡਾਂ ਝਟਕਾਂ, ਪਾਰਟੀ ਦੇ ਪ੍ਰਧਾਨ ਅਨੂਪ ਕੇਸਰੀ ਸਮੇਤ ਸਤੀਸ਼ ਠਾਕੁਰ ਤੇ ਇਕਬਾਲ ਸਿੰਘ ਭਾਜਪਾ ਵਿੱਚ ਹੋਏ ਸ਼ਾਮਿਲ

ਦਿੱਲੀ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿੱਚ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਆਪ ਪਾਰਟੀ ਹੁਣ ਹਿਮਾਚਲ ਦੀਆਂ ਚੋਣਾਂ ਵਿੱਚ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ। ਪਰ ਜਾਣਕਾਰੀ ਦੇ ਅਨੁਸਾਰ, ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਤਿੰਨ ਦਿਨ ਬਾਅਦ ‘ਆਪ’ ਪਾਰਟੀ ਦੇ ਪ੍ਰਧਾਨ ਅਨੂਪ ਕੇਸਰੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਨੂਪ ਕੇਸਰੀ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਅਨੁਰਾਗ ਠਾਕੁਰ ਦੀ ਪ੍ਰਧਾਨਗੀ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Advertisements

ਇਸਤੋਂ ਇਲਾਵਾ ਆਪ ਦੇ ਸੰਗਠਨ ਜਨਰਲ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਦੇ ਜ਼ਿਲਾ ਪ੍ਰਧਾਨ ਇਕਬਾਲ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਜਿਸਦੇ ਕਾਰਣ ਇਹ ਆਪ ਪਾਰਟੀ ਲਈ ਇੱਕ ਬਹੁਤ ਵੱਡਾਂ ਝਟਕਾਂ ਹੋਵੇਗਾਂ। ਇਸ ਦੋਰਾਨ ਅਨੁਰਾਗ ਠਾਕੁਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਪਹਾੜ ਅਤੇ ਪਹਾੜੀ ਤੁਹਾਡੇ ਝਾਂਸੇ ‘ਚ ਨਹੀਂ ਆਉਣਗੇ।

LEAVE A REPLY

Please enter your comment!
Please enter your name here