ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਹੁਸ਼ਿਆਰਪੁਰ ਵਿੱਚ ਐਤਵਾਰ ਨੂੰ ਕੋਰੋਨਾ ਦਾ ਕੋਈ ਨਵਾਂ ਕੇਸ ਨਹੀਂ ਮਿਲਿਆ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 419 ਨਵੇਂ ਸੈਂਪਲ ਲੈਣ ਨਾਲ ਅਤੇ 419 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 37982 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40844 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1158742 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1119349 ਸੈਂਪਲ ਨੈਗਟਿਵ ਹਨ। ਜਦਕਿ 3219 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾਂ ਦੀ ਗਿਣਤੀ 4 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39744 ਹੈ।

LEAVE A REPLY

Please enter your comment!
Please enter your name here