ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ: ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ,(ਦ ਸਟੈਲਰ ਨਿਊਜ਼) : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਪਿੰਡਾਂ ਵਿਚ ਹਰ ਸੰਭਵ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਹ ਅੱਜ 2 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਜਾਣ ਵਾਲੀ 4 ਕਿਲੋਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਚੌੜਾਈ 14 ਫੁੱਟ ਕੀਤੀ ਜਾਵੇਗੀ।

Advertisements

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਬੁਨਿਆਦੀ ਢਾਂਚੇ ਦੀ ਨਵੀਂ ਮਜ਼ਬੂਤੀ ਪ੍ਰਦਾਨ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਾਰੀਆਂ ਸੜਕਾਂ ਭਵਿੱਖ ਦੀ ਜ਼ਰੂਰਤ ਦੇ ਮੱਦੇਨਜ਼ਰ ਪੂਰੀ ਗੁਣਵੱਤਾ ਅਨੁਸਾਰ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ, ਇਸ ਲਈ ਸੜਕ ਨਿਰਮਾਣ ਕੰਮਾਂ ਵਿਚ ਜੇਕਰ ਕਿਸੇ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਈ ਤਾਂ ਸਬੰਧਤ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਗੋਤਰਾ, ਐਸ.ਡੀ.ਓ. ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here