ਜ਼ਿਲ੍ਹਾਂ ਜਲੰਧਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ: ਘਨਸ਼ਿਆਮ ਥੋਰੀ

ਲੰਧਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਜਲੰਧਰ ਨੇ ਜ਼ੀਰੋ ਫੀਸਦੀ ਪੈਂਡੈਂਸੀ ਦਰ ਨਾਲ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਪ੍ਰੈਲ 2021 ਤੋਂ ਅਪ੍ਰੈਲ 2022 ਤੱਕ ਸਾਰੇ 33 ਸੇਵਾ ਕੇਂਦਰਾਂ ‘ਤੇ ਲਗਭਗ 330 ਸੇਵਾਵਾਂ ਲਈ ਪ੍ਰਸ਼ਾਸਨ ਨੂੰ 361700 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਅਧਿਕਾਰੀਆਂ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਨ੍ਹਾਂ ਵਿੱਚੋਂ ਸਿਰਫ਼ 17 ਅਰਜ਼ੀਆਂ ਪੈਂਡਿੰਗ ਹਨ, ਜੋ ਕਿ ਜ਼ੀਰੋ ਫੀਸਦੀ ਪੈਂਡੈਂਸੀ ਹੈ।

Advertisements

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਹ ਟੀਚਾ ਹਾਸਲ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਲੰਬਿਤ ਪੈਂਡੈਂਸੀ ਦੀ ਰੋਜ਼ਾਨਾ ਨਿਗਰਾਨੀ ਇੱਕ ਵਿਆਪਕ ਕਾਰਜਵਿਧੀ ਵੀ ਤਿਆਰ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਜ਼ੀਰੋ ਫੀਸਦੀ ਪੈਂਡੈਂਸੀ ਨੂੰ ਹਾਸਲ ਕੀਤਾ ਗਿਆ ਹੈ।

 ਉਨ੍ਹਾਂ ਭਵਿੱਖ ਵਿੱਚ ਵੀ ਅਧਿਕਾਰੀਆਂ ਨੂੰ ਜ਼ੀਰੋ ਪੈਂਡੈਂਸੀ ਨੂੰ ਬਰਕਰਾਰ ਰੱਖਣ ਲਈ ਕਿਹਾ ਤਾਂ ਜੋ ਜ਼ਿਲ੍ਹਾ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਰਹੇ । ਉਨ੍ਹਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਦੇ ਮਾਧਿਅਮ ਨਾਲ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

                                              

LEAVE A REPLY

Please enter your comment!
Please enter your name here