ਕੇਜਰੀਵਾਲ ਦੀ ਪਹਿਲੀ ਗਾਰੰਟੀ, ਜਲਦ ਹੀ ਪੰਜਾਬ ਵਿੱਚ 300 ਯੂਨਿਟ ਬਿਜਲੀ ਮੁਫਤ ਹੋਣ ਦਾ ਹੋ ਸਕਦਾ ਹੈ ਐਲਾਨ: ਸੂਤਰ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਦੇ ਅਨੁਸਾਰ, ‘ਕੇਜਰੀਵਾਲ ਦੀ ਪਹਿਲੀ ਗਾਰੰਟੀ’ ਜਲਦ ਹੀ ਪੰਜਾਬ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਸਕਦੀ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਲਈ ਸਾਰੀਆਂ ਤਿਆਰੀਆਂ ਮਿਸ਼ਨ ਮੋਡ ਵਿੱਚ ਚੱਲ ਰਹੀਆਂ ਹਨ। ਫਰੀ ਬਿਜਲੀ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ।

Advertisements

ਅਕਾਲੀ ਦਲ ਅਤੇ ਕਾਂਗਰਸ ਨੇ ਚੁੱਕੇ ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋਏ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਸੀਐੱਮ ਮਾਨ ਉਪ ਰਾਸ਼ਟਰਪਤੀ ਨੂੰ ਵੀ ਮਿਲਣਗੇ।

LEAVE A REPLY

Please enter your comment!
Please enter your name here