ਸੀਐਮ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕਰਨਗੇ ਕੰਮ ਤੇ ਅਸਲ ਕਮਾਨ ਕੇਜਰੀਵਾਲ ਦੇ ਹੱਥ ਹੋਵੇਗੀ: ਕੈਪਟਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਆਪ ਪਾਰਟੀ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਉਹਨਾਂ ਉਤੇ ਖੜੀ ਉਤਰਦੀ ਨਜ਼ਰ ਨਹੀਂ ਆ ਰਹੀ ਹੈ। ਜਿਸਦੇ ਕਾਰਣ ਹਰ ਕੋਈ ਆਪ ਪਾਰਟੀ ਦੇ ਨਿਸ਼ਾਨੇ ਸਾਂਧ ਰਿਹਾ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਇਸ ਮੁੱਦੇ ਉਤੇ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਦੇ ਹੱਥ ਹੋਵੇਗੀ।

Advertisements

ਉਹਨਾਂ ਆਪ ਪਾਰਟੀ ਤੇ ਨਿਸ਼ਾਨੇ ਸਾਂਧਦੇ ਹੋਏ ਕਿਹਾ ਕਿ ਜਿਸ ਦਾ ਡਰ ਸੀ, ਉਹੀ ਹੋਇਆ ਹੈ। ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲੈਣਗੇ। ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ ।

LEAVE A REPLY

Please enter your comment!
Please enter your name here