ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ 

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਸਚਿਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੀਜੈਅਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏਕਤਾ ਉੱਪਲ ਵੱਲੋਂ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਸੀਜੈਅਮ ਗੁਰਮੀਤ ਟਿਵਾਨਾ, ਐਸਡੀਐਮ ਫਿਰੋਜ਼ੁਪਰ ਓਮ ਪ੍ਰਕਾਸ਼, ਐਸਪੀਡੀ ਮਨਵਿੰਦਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisements

ਇਸ ਦੌਰਾਨ ਸੀਜੈਐਮ ਏਕਤਾ ਉਪਲ ਵੱਲੋਂ 14 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨਾਲ ਲੋਕ ਅਦਾਲਤ ਵਿਚ ਨਿਪਟਾਰਾ ਹੋਣ ਯੋਗ ਕੇਸਾਂ ਨੂੰ ਲੋਕ ਅਦਾਲਤ ਵਿਚ ਭੇਜਣ ਬਾਰੇ ਵਿਚਾਰ ਚਰਚਾ ਕੀਤੀ ਅਤੇ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਉਨ੍ਹਾਂ ਨਾਲ ਹੀ ਲੋਕਾਂ ਨੂੰ ਵੀ ਨੈਸ਼ਨਲ ਲੋਕ ਅਦਾਲਤ ਦਾ ਲਾਹਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਵੱਲੋਂ ਕਟੋਰਾ ਪਿੰਡ ਵਿਖੇ ਡੈਫ ਐਂਡ ਡੰਬ ਸਕੂਲ ਦੇ ਵਿਦਿਆਰਥੀਆਂ ਲਈ ਪਿੰਡ ਵਿਖੇ ਬੱਸ ਸਟੈਂਡ ਬਣਾਉਣ, ਸਕੂਲ ਦੇ ਵਿਦਿਆਰਥੀਆਂ ਲਈ ਆਊਟਡੋਰ ਖੇਡਾਂ ਦਾ ਸਮਾਨ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਰਿਆ ਆਨੰਦ ਵਿਦਿਆਲਿਆ ਲਈ ਮੁੱਢਲੀ ਸਹੂਲਤਾਂ ਅਤੇ ਖੇਡਾਂ ਲਈ ਸਮਾਨ, ਡਿਸਅਬਿਲਟੀ ਬੱਚਿਆਂ ਲਈ ਯੂਡੀਆਈਡੀ ਕਾਰਡ ਬਣਵਾਉਣ ਆਦਿ ਮੁੱਦਿਆਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਸੁਰੱਖਿਆਂ ਦੇ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਨਾਲ ਹੀ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰੈਸ ਰਿਪੋਰਟਾਂ ਸਮੇਂ ਸਿਰ ਭੇਜਣ ਲਈ ਵੀ ਆਖਿਆ। ਅੰਤ ਵਿਚ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਗੱਲਬਾਤ ਕੀਤੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੀ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਿਟੀ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। 

LEAVE A REPLY

Please enter your comment!
Please enter your name here