ਬਲਾਕ ਪੱਧਰੀ ਸਿਹਤ ਮੇਲਿਆਂ ਸਬੰਧੀ ਸਿਵਲ ਸਰਜਨ ਨੇ  ਬਲਾਕ ਐਕਸਟੈਂਸ਼ਨ ਐਜੂਕੇਟਰ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਵਿਭਾਗ ਦੀਆਂ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ‘ਚ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਬਲਾਕ ਪੱਧਰੀ ਸਿਹਤ ਮੇਲੇ ਆਯੋਜਿਤ ਕਰਨ ਸਬੰਧੀ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਾਲ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 18 ਤੋਂ 21 ਅਪ੍ਰੈਲ ਤੱਕ ਬਲਾਕ ਪੱਧਰੀ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਹੈ । ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਨੂੰ ਸੀ.ਐੱਸ.ਸੀ ਮੱਖੂ,19 ਅਪ੍ਰੈਲ ਨੂੰ ਸੀ.ਐਚ.ਸੀ ਫਿਰੋਜਸ਼ਾਹ, 20 ਅਪ੍ਰੈਲ ਨੂੰ ਸੀ.ਐੱਚ.ਸੀ. ਮਮਦੋਟ ਅਤੇ 21 ਅਪ੍ਰੈਲ  ਨੂੰ ਸੀ.ਐੱਚ.ਸੀ. ਗੁਰੂਹਰਸਹਾਏ ਬਲਾਕ ਪੱਧਰ ਦੇ ਸਿਹਤ ਮੇਲੇ ਆਯੋਜਿਤ ਕੀਤੇ ਜਾਣੇ ਹਨ ਅਤੇ ਇਹਨਾਂ ਮੇਲਿਆਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁੱਫਤ ਜਾਂਚ ਕੀਤੀ ਜਾਵੇਗੀ। ਇਨ੍ਹਾਂ ਬਲਾਕ ਪੱਧਰੀ ਮੇਲਿਆਂ ਵਿੱਚ ਬਲਾਕ ਪੱਧਰੀ ਬੱਚਿਆਂ ਦੇ ਰੋਗਾਂ ਦੇ ਮਾਹਿਰ, ਚਮੜੀ ਦੇ ਰੋਗਾਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

Advertisements

ਇਸ ਤੋਂ ਇਲਾਵਾ ਮੇਲਿਆਂ ਵਿਚ ਮਰੀਜ਼ਾਂ ਦੇ ਮੁਫਤ ਟੈਸਟ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨਾਂ ਇਸ ਸਿਹਤ ਮੇਲੇ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਦੇਣ ਲਈ ਸ਼ਮੂਲੀਅਤ ਕਰ ਕੇ ਲੋਕ ਭਲਾਈ ਵਿਚ ਆਪਣਾ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਵਿਕਾਸ ਕਾਲੜਾ ਪੀ.ਏ.ਟੂ ਸਿਵਲ ਸਰਜਨ, ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ, ਬੀ.ਸੀ ਸੀ. ਕੋਆਰਡੀਨੇਟਰ ਰਜਨੀਕ ਕੋਰ, ਬਲਾਕ ਐਕਸਟੈਨਸ਼ਨ ਐਜੂਕੇਟਰ ਨੇਹਾ ਭੰਡਾਰੀ, ਅੰਕੁਸ਼ ਭੰਡਾਰੀ, ਵਿਕਰਮਜੀਤ ਸਿੰਘ, ਵਿੱਕੀ ਕੌਰ ਅਤੇ ਅਸ਼ੀਸ਼ ਭੰਡਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here