ਜ਼ਿਲ੍ਹੇ ਵਿੱਚ ਮਿਲਿਆ ਕੋਰੋਨਾ ਦਾ ਇੱਕ ਨਵਾਂ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 565 ਨਵੇਂ ਸੈਂਪਲ ਲੈਣ ਨਾਲ ਅਤੇ 579 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 37984 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40846 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1160086 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1120599 ਸੈਂਪਲ ਨੈਗਟਿਵ ਹਨ। ਜਦਕਿ 3311 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾਂ ਦੀ ਗਿਣਤੀ 6 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39744 ਹੈ।

LEAVE A REPLY

Please enter your comment!
Please enter your name here