ਆਮ ਆਦਮੀ ਪਾਰਟੀ ਦੇ ਆਗੂ ਸਤਵੰਤ ਸਿੰਘ ਸਿਆਣ ਵੱਲੋਂ ਨੇਤਰਦਾਨ ਕਰਨ ਦਾ ਐਲਾਨ ਸ਼ਲਾਘਾਯੋਗ: ਪ੍ਰੋ ਸੁਨੇਤ   

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਲੰਮੇ ਸਮੇਂ ਤੋਂ ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ  ਸਤਵੰਤ ਸਿੰਘ ਸਿਆਣ ਵੱਲੋਂ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਨੇਤਰਦਾਨ ਦੇ ਪ੍ਰਣ ਪੱਤਰ ਭਰੇ  ਅਤੇ ਕਿਹਾ ਕਿ ਦੇਸ਼ ਭਰ ਵਿੱਚ ਨੇਤਰਹੀਣ ਲੋਕਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਤੇ ਹਾਜਰ ਬ੍ਰਹੰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਸ ਸਤਵੰਤ ਸਿੰਘ ਸਿਆਣ ਨੂੰ ਨੇਤਰਦਾਨ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਇਸ ਮਹਾਨ ਸੇਵਾ ਘਰ ਘਰ ਪਹੁਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ।

Advertisements

ਇਸ ਮੌਕੇ ਤੇ ਨੇਤਰਦਾਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਮਨਮੋਹਣ ਸਿੰਘ,  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਬਲਜੀਤ ਸਿੰਘ ਪਨੇਸਰ, ਜਸਬੀਰ ਸਿੰਘ, ਸੰਤੋਸ਼ ਸੈਣੀ ਗੁਰਪ੍ਰੀਤ ਸਿੰਘ  ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸੈਣੀ, ਗੁਰਮੇਲ ਸਿੰਘ ਸੈਣੀ ਅਤੇ ਹੋਰ ਹਾਜਰ ਵਿਅਕਤੀਆਂ ਨੇ ਸਤਵੰਤ ਸਿੰਘ ਸਿਆਣ ਦੀ ਸ਼ਲਾਘਾ ਕੀਤੀ ਅਤੇ ਅਤੇ ਸਰਬੱਤ ਦੇ ਭਲੇ ਲਈ ਹੋਰਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here