ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਨਿਰਦੇਸ਼

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਫ਼ਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਊ ਵੰਸ਼ ਦੀ ਸੇਵਾ ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ। ਇਥੇ ਜਾਰੀ ਬਿਆਨ ਵਿੱਚ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਉਥੇ ਸੜਕਾਂ ‘ਤੇ ਘੁੰਮਦੀਆਂ ਗਾਵਾਂ ਵੀ ਦੁਰਘਟਨਾਵਾਂ ਦਾ ਕਾਰਨ ਬਣ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਨਾਲ ਨਾ ਕੇਵਲ ਲੋਕਾਂ ਦੀ ਜਾਨ ਜਾਂਦੀ ਹੈ, ਸਗੋਂ ਗਾਵਾਂ ਵੀ ਜ਼ਖ਼ਮੀ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਇਕ ਦਾ ਫਰਜ਼ ਹੈ।

Advertisements

ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਸੜਕਾਂ ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ। ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।

LEAVE A REPLY

Please enter your comment!
Please enter your name here