ਖਾਲਸੇ ਦੇ ਪ੍ਰਗਟ ਦਿਹਾੜੇ ਵਿਸਾਖੀ ਮੌਕੇ ਮਿਊਜ਼ਿਕ ਬੈਨਰ ‘ਨੰਗਲ ਈਸ਼ਰ’ ਵਲੋਂ “ਖੰਡੇ ਕੀ ਪਾਹੁਲ ਛਕੇ” ਸ਼ਬਦ ਦਾ ਪੋਸਟਰ ਕੀਤਾ ਰਿਲੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਿਊਜ਼ਿਕ ਬੈਨਰ ‘ਨੰਗਲ ਈਸ਼ਰ’ ਵਲੋਂ ਖ਼ਾਲਸੇ ਦੇ ਪ੍ਰਗਟ ਦਿਵਸ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਰਹਿਤਨਾਮਾ ਟ੍ਰੈਕ “ਖੰਡੇ ਕੀ ਪਾਹੁਲ ਛਕੇ” ਦਾ ਪੋਸਟਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਅਤੇ ਸਮੂਹ ਜਥਿਆਂ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਸਮੇਂ ਭਾਈ ਜਸਬੀਰ ਸਿੰਘ ਭਟੋਲੀਆਂ ਵਲੋਂ ਬਾਖੂਬੀ ਸਟੇਜ਼ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਦੱਸਿਆ ਕਿ ਇਸ ਟ੍ਰੈਕ ਨੂੰ ਭਾਈ ਇੰਦਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ ਸੋਹਾਣਾ ਵਾਲੇ ਅਤੇ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਗਾਇਨ ਕੀਤਾ ਗਿਆ ਹੈ ਅਤੇ ਜਪਨੀਤ ਕੌਰ ਨੰਗਲ ਈਸ਼ਰ ਵਲੋਂ ਪੇਸ਼ ਕੀਤਾ ਗਿਆ ਹੈ, ਇਸ ਸ਼ਬਦ ਦੇ ਪ੍ਰੋਡਿਊਸਰ, ਡਾਇਰੈਕਟਰ ਰਾਜਵਿੰਦਰ ਕੌਰ ਨੀਰੂ ਹਨ, ਇਸ ਸ਼ਬਦ ਦਾ ਸੰਗੀਤ ਸੋਨੂੰ ਖੰਨਾ ਅਤੇ ਵੀਡੀਓ ਰੁਦਰਾ ਮੂਵੀਜ਼ ਹੁਸ਼ਿਆਰਪੁਰ ਵਲੋਂ ਤਿਆਰ ਕੀਤਾ ਗਿਆ ਹੈ।

Advertisements

ਇਹ ਸ਼ਬਦ ਵਿਸ਼ਵ ਪੱਧਰ ਤੇ ਇੰਟਰਨੈੱਟ ਦੇ ਯੂਟਿਊਬ ਅਤੇ ਸਾਰੇ ਆਡੀਓ ਸਾਈਟਾਂ ਉੱਪਰ ਰਿਲੀਜ਼ ਕੀਤਾ ਗਿਆ ਹੈ। ਇਸ ਸਮੇਂ ਭੁਪਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਹਰਵਿੰਦਰ ਸਿੰਘ ਨੰਗਲ ਈਸ਼ਰ, ਗੁਰਿੰਦਰ ਸਿੰਘ, ਭਾਈ ਧਨਵੰਤ ਸਿੰਘ, ਸ ਸੁਖਬੀਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here