ਕਿਸਾਨਾਂ ਦੇ ਚਿਹਰੇ ਤੇ ਰੌਣਕ ਤੇ ਖੁਸ਼ਹਾਲੀ ਲਿਆਉਣੀ ਮਾਨ ਸਰਕਾਰ ਦਾ ਮੁੱਖ ਏਜੰਡਾ: ਵਿਧਾਇਕ ਗੁਰਦੇਵ ਮਾਨ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ। ਨਾਭਾ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨਾ ਵੱਟਾਂ ਤੇ ਲਾਉਣ ਦਾ ਸੁਨੇਹਾ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਪੰਜਾਬ ਫਾਰਮ ਵਿਖੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਫ਼ਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨਾਂ ਦੇ ਚਿਹਰਿਆਂ ਤੇ ਰੌਣਕ ਅਤੇ ਖੁਸ਼ਹਾਲੀ ਲਿਆਉਣ ਦਾ ਮੁੱਖ ਏਜੰਡਾ ਲੈ ਕੇ ਚੱਲ ਰਹੀ ਹੈ। ਇਸਤੋ ਇਲਾਵਾ ਵਿਧਾਇਕ ਦੇਵ ਮਾਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਲਈ ਅਤੇ ਜਹਿਰ ਮੁਕਤ ਖੇਤੀ ਕਰਨ ਨੂੰ ਤਰਜੀਹ ਦੇਣ ਤਾਂ ਕਿ ਅਸੀਂ ਆਪਣੀ ਧਰਤੀ, ਪਾਣੀ, ਹਵਾ ਅਤੇ ਜਵਾਨੀ ਨੂੰ ਬਚਾ ਸਕੀਏ। ਦੇਵ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਤੀ ਵਿੱਚ ਲੰਮੇ ਤਜ਼ਰਬੇ ਵੀ ਤਾਂ ਹੀ ਕੰਮ ਆਉਣਗੇ ਜੇਕਰ ਸਾਡੀ ਧਰਤੀ ਤੇ ਪਾਣੀ ਬਚ ਸਕਣਗੇ।

Advertisements

ਉਨ੍ਹਾਂ ਕਿਹਾ ਕਿ ਆਲਮੀ ਤਪਸ਼ ਨੂੰ ਘਟਾਉਣ ਲਈ ਵੀ ਸਾਨੂੰ ਹੰਭਲਾ ਮਾਰਨਾ ਪੈਣਾ ਹੈ। ਇਸਤੋਂ ਇਲਾਵਾ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਤ ਵੱਟਾਂ ਉਪਰ ਝੋਨਾ ਲਾਉਣ ਦੀ ਤਕਨੀਕ ਵਰਤਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਧਰਤੀ ਹੇਠਲਾ ਪਾਣੀ ਹੀ ਨਹੀਂ ਬਚੇਗਾ ਤਾਂ ਸਾਡੀਆਂ ਕਰੋੜਾਂ ਰੁਪਏ ਦੀਆਂ ਜਮੀਨਾਂ ਦੀ ਕੀਮਤ ਕੱਖ ਵੀ ਨਹੀਂ ਰਹਿਣੀ। ਚੰਦਰ ਗੈਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਧਰਤੀ ਦੇ ਪਾਣੀ ਦੇ ਦਿਨੋਂ-ਦਿਨ ਘੱਟਦੇ ਜਾ ਰਹੇ ਪੱਧਰ ਤੇ ਚਿੰਤਤ ਹਨ, ਜਿਸ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ ਤੇ ਝੋਨਾ ਲਾਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਕਿ ਧਰਤੀ ਹੇਠਲਾ ਪਾਣੀ ਬਚ ਸਕੇ। ਇਸਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਧਰਤੀ ਨੂੰ ਬਚਾਉਣ ਲਈ ਉਸਦੇ ਧੀਆਂ-ਪੁੱਤਰਾਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਅਗਲੀ ਪੀੜ੍ਹੀ ਨੂੰ ਸ਼ੁੱਧ ਹਵਾ ਪਾਣੀ ਤੇ ਉਪਜਾਊ ਧਰਤੀ ਵਿਰਾਸਤ ਚ ਦੇਣ ਲਈ ਆਪਣੀ ਜਿੰਮੇਵਾਰੀ ਨਿਭਾਉਣੀ ਪਵੇਗੀ। ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਨੇ ਕਿਸਾਨਾ ਦਾ ਇੱਕ ਵਟਸਐਪ ਗਰੁੱਪ ਬਣਾ ਕੇ ਉਨ੍ਹਾਂ ਨੂੰ ਆਧੁਨਿਕ ਤਕਨੀਕਾਂ ਤੇ ਖੇਤੀਬਾੜੀ ਦੀ ਨਵੀਨਤਮ ਜਾਣਕਾਰੀ ਸਾਂਝੀ ਤੇ ਵੀ ਜ਼ੋਰ ਦਿੱਤਾ।

ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਮੌਕੇ ਸਿਰਕੱਢ ਕਿਸਾਨਾਂ, ਸੁਰਜੀਤ ਸਿੰਘ ਸਾਧੂਗੜ੍ਹ, ਰਾਜਮੋਹਨ ਸਿੰਘ ਕਾਲੇਕਾ, ਬੀਰਦਲਵਿੰਦਰ ਸਿੰਘ, ਨਵਜੋਤ ਪੂਨੀਆ ਆਦਿ ਨੇ ਫ਼ਸਲੀ ਰਹਿੰਦ-ਖੂੰਹਦ ਦੀ ਬਿਹਤਰ ਸੰਭਾਲ ਸਮੇਤ ਕੱਦੂ ਕਰਕੇ ਝੋਨੇ ਦੀ ਪਨੀਰੀ ਲਗਾਉਣ ਦੇ ਰਵਾਇਤੀ ਢੰਗ ਦੀ ਥਾਂ ਝੋਨੇ ਦੀ ਸਿੱਧੀ ਬਿਜਾਈ ਅਤੇ ਵੱਟਾਂ ਤੇ ਝੋਨਾ ਲਾਉਣ ਵਾਲੀ ਤਕਨੀਕ ਨੂੰ ਅਪਣਾਉਣ ਦਾ ਆਪਣਾ ਤਜ਼ਰਬਾ ਸਾਂਝਾ ਕੀਤਾ। ਸਉਣੀ ਦੀਆਂ ਫ਼ਸਲਾਂ ਸਬੰਧੀਂ ਲਗਾਏ ਇਸ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦੇ ਤਕਨੀਕੀ ਸ਼ੈਸ਼ਨ ਚ ਖੇਤੀਬਾੜੀ, ਫ਼ਸਲਾਂ ਤੇ ਪਸ਼ੂਆਂ ਦੀ ਸਾਂਭ-ਸੰਭਾਂਲ, ਫ਼ਸਲੀ ਰਹਿੰਦ-ਖੂੰਹਦ ਦਾ ਸਦਉਪਯੋਗ ਦੀ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here