ਅਮ੍ਰਿਤ ਸਿੰਘ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ, ਕਿਹਾ-ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਅਮ੍ਰਿਤ ਸਿੰਘ ਆਈ.ਏ.ਐਸ (2014) ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ ਅਤੇ ਵੱਖ ਵੱਖ ਅਧਿਕਾਰੀਆਂ ਵੱਲਂ ਉਨ੍ਹਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਗਾਵਤ ਕੀਤਾ ਗਿਆ। ਦਫਤਰ ਵਿਖੇ ਆਪਣੀ ਹਾਜ਼ਰੀ ਦੇਣ ਉਪਰੰਤ ਉਨ੍ਹਾਂ ਸਮੂਹ ਦਫਤਰ ਦੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਖੁਸ਼ਨਸੀਬ ਹਾਂ ਕਿ ਸਾਨੂੰ ਸਰਕਾਰੀ ਨੌਕਰੀ ਵਿੱਚ ਆਕੇ ਪਬਲਿਕ ਦਾ ਕੰਮ ਕਰਨ ਦਾ ਮੌਕਾ ਮਿਲੀਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਕੰਮ ਕਰਦੇ ਹਾਂ ਚਾਹੇ ਉਹ ਸਾਡਾ ਰੋਟੀਨ ਵਰਕ ਹੈ ਪਰ ਜਿਨ੍ਹਾਂ ਲੋਕਾਂ ਦਾ ਅਸੀਂ ਕੰਮ ਕਰ ਰਹੇ ਉਨ੍ਹਾਂ ਲਈ ਉਹ ਕੰਮ ਬਹੁਤ ਜ਼ਰੂਰੀ ਹੈ, ਉਹ ਕੰਮ ਹੋਣ ਨਾਲ ਆਮ ਲੋਕਾਂ ਦੀ ਜਿੰਦਗੀ ਤੇ ਬਹੁਤ ਪ੍ਰਭਾਵ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਲੋਕਾਂ ਦਾ ਕੰਮ ਪਹਿਲ ਦੇ ਆਧਾਰ ਤੇ ਇਮਾਨਦਾਰੀ ਅਤੇ ਮਿਹਨਤ ਨਾਲ ਕਰੀਏ।

Advertisements

ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰ ਕੇ ਕੰਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਤੇ ਕਿਸੇ ਨੂੰ ਵੀ ਖਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਦਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਇਸ ਤੋਂ ਪਹਿਲਾਂ ਐਸਡੀਐਮ ਨਕੋਦਰ, ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਏਡੀਐਮ ਮਾਰਕਫੈੱਡ ਅਤੇ ਚੀਫ ਐਡਮਿਨੀਸਟਰੇਟਰ ਡਿਵੋਲਪਮੈਂਟ ਅਥਾਰਿਟੀ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਅਮਿੱਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਓਮ ਪ੍ਰਕਾਸ਼, ਐਸਡੀਐਮ ਜ਼ੀਰਾ ਸੂਬਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here