ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ 

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਅੰਤਰ-ਰਾਸ਼ਟਰੀ ਸਰਹੱਦ ਤੇ ਸਥਿਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 14 ਅਪ੍ਰੈਲ 2022 ਨੂੰ ਵਿਸਾਖੀ ਦਾ ਸੁੱਭ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਸਾਖੀ ਮੇਲੇ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ। 

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਲਈ ਐੱਸ.ਡੀ.ਐੱਮ ਫਿਰੋਜ਼ਪੁਰ ਇਸ ਵਿਸਾਖੀ ਮੇਲੇ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮੇਲਾ ਅਫ਼ਸਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਿਰੋਜ਼ਪੁਰ ਸਹਾਇਕ ਮੇਲਾ ਅਫਸਰ ਹੋਣਗੇ। ਉਨ੍ਹਾਂ ਕਿਹਾ ਕਿ ਵਿਸਾਖੀ ਵਾਲੇ ਦਿਨ ਫਿਰੋਜ਼ਪੁਰ ਛਾਉਣੀ/ਸ਼ਹਿਰ ਤੋਂ ਹੁਸੈਨੀਵਾਲਾ ਤੱਕ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਰੇਲ ਗੱਡੀ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਾਲੇ ਸਥਾਨ ਤੇ ਸੁਰੱਖਿਆ ਦੇ ਮਕਸਦ ਨਾਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਡਾਕਟਰੀ ਸਹਾਇਤਾ ਲਈ ਵਿਸ਼ੇਸ਼ ਮੈਡੀਕਲ ਟੀਮਾਂ ਮੇਲੇ ਵਾਲੇ ਸਥਾਨ ਤੇ ਤਾਇਨਾਤ ਕੀਤੀਆਂ ਗਈਆਂ ਹਨ।  ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਵੱਲੋਂ ਟ੍ਰੈਫਿਕ ਪ੍ਰਬੰਧਾਂ ਨੂੰ ਦੇਖਦੇ ਹੋਏ ਵਾਹਨਾਂ ਦੀ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਤੇ ਸੜਕ ਦੇ ਦੋਵੇ ਵਾਸੇ ਝੰਡੇ ਲਗਾਉਣ, ਸ਼ਹੀਦੀ ਸਮਾਰਕ ਤੇ ਬਣੇ ਤਲਾਬ ਵਿੱਚ ਪਾਣੀ ਦੇ ਪ੍ਰਬੰਧ, ਸ਼ਹੀਦਾਂ ਦੀ ਸਮਾਧ ਤੇ ਸਫਾਈ ਕਰਵਾਉਣ ਆਦਿ ਸਬੰਧੀ ਸਬੰਧਿਤ ਵਿਭਾਗਾਂ ਵੱਲੋਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਵਾਲੇ ਦਿਨ ਲੋਕਾਂ ਦਾ ਦਰਿਆ ਵਿੱਚ ਨਹਾਉਣ ਤੇ ਪਾਬੰਦੀ ਹੋਵੇਗੀ।  

ਇਸ ਮੌਕੇ ਐੱਸ.ਡੀ.ਐੱਮ. ਵਧੀਕ ਡਿਪਟੀ ਕਮਿਸ਼ਨਰ ਜ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਸਿੰਘ ਗੁਜਰਾਲ, ਐੱਸਡੀਐੱਮ ਫਿਰੋਜ਼ਪੁਰ ਓਮ ਪ੍ਰਕਾਸ, ਐੱਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here