ਵਿਸ਼ੇਸ਼ ਸਾਰੰਗਲ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਕਪੂਰਥਲਾ (ਦ ਸਟੈਲਰ ਨਿਉੂਜ਼) ਰਿਪੋਰਟ: ਗੌਰਵ ਮੜੀਆ। ਵਿਸ਼ੇਸ਼ ਸਾਰੰਗਲ ਆਈ.ਏ.ਐਸ. ਵਲੋਂ ਕਪੂਰਥਲਾ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਡੀ.ਸੀ. ਸਾਰੰਗਲ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਅੰਮ੍ਰਿਤਸਰ , ਹੁਸ਼ਿਆਰਪੁੁਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

Advertisements

ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿਖੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣਾ ਅਤੇ ਸਮੇਂ ਸਿਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਣ ਦੀ ਪਹਿਲ ਹੋਵੇਗੀ।
ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਰਕਾਰੀ ਦਫਤਰਾਂ ਵਿਚ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ’ਤੇ ਦਫਤਰ ਦੀ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ।
ਉਨ੍ਹਾਂ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਚਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਏਜੰਸੀਆਂ ਵਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਿਯਾ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੂਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਦਲਜੀਤ ਕੌਰ, ਐਸ.ਪੀ ਸ. ਜਸਬੀਰ ਸਿੰਘ,ਚਾਰੇ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮਜ਼ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here