ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਡਾ. ਭੀਮਰਾਓ ਅੰਬੇਦਕਰ ਦਾ ਜਨਮ ਦਿਹਾੜਾ, ਸ਼ਰਧਾ ਦੇ ਫੁੱਲ ਕੀਤੇ ਭੇਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Advertisements

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਅਤੇ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here