ਸੁਖਬੀਰ ਬਾਦਲ ਨੇ ਸੀਐਮ ਮਾਨ ਤੇ ਨਸ਼ੇ ਦੀ ਹਾਲਤ ਵਿੱਚ ਦਮਦਮਾ ਸਾਹਿਬ ਨਤਮਸਤਕ ਹੋਣ ਦੇ ਲਗਾਏ ਇਲਜ਼ਾਮ, ਮੈਡੀਕਲ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਜਿਸਦੇ ਕਾਰਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਤੇ ਵੱਡਾਂ ਇਲਜ਼ਾਮ ਲਗਾਉਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਸ਼ਰਾਬ ਪੀ ਕੇ ਦਮਦਮਾ ਸਾਹਿਬ ਗਏ। ਉਹਨਾਂ ਕਿਹਾ ਕਿ ਸ਼ਰਾਬ ‘ਚ ਟੱਲੀ ਹੋਏ ਸੀਐਮ ਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਖੇ “ਨਤਮਸਤਕ” ਹੋਏ। ਜਿਸਦੇ ਕਾਰਣ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਕੀਤੀ ਹੈ।

Advertisements

ਅਕਾਲੀ ਦਲ ਨੇ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਇਸ ਗੱਲ ਨਾਲ ਸਹਿਮਤ ਹਨ ਕਿਉਕਿ ਉਹਨਾਂ ਨੂੰ ਸੀਐਮ ਮਾਨ ਦੀ ਸ਼ਰਾਬ ਪੀਤੀ ਹੋਈ ਲੱਗ ਰਹੀ ਸੀ। ਜਿਸਦੇ ਕਾਰਣ ਸੀਐਮ ਮਾਨ ਦਾ ਮੈਡੀਕਲ ਹੋਣਾ ਚਾਹੀਦਾ ਹੈ। ਉਲਟਾਂ ਆਪ ਆਗੂ ਮਲਵਿੰਦਰ ਕੰਗ ਨੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਜਦ ਵੀ ਮੂੰਹ ਖੋਲਦੇ ਹਨ ਕੁੱਝ ਨਾ ਕੁੱਝ ਗਲਤ ਬੋਲਦੇ ਹਨ ਅਤੇ ਸੁਖਬੀਰ ਬਾਦਲ ਆਪਣੀਆਂ ਗਲਤੀਆਂ ਤੋਂ ਸਬਕ ਨਹੀਂ ਲੈ ਰਹੇ।

LEAVE A REPLY

Please enter your comment!
Please enter your name here