ਸਰਕਾਰੀ ਸਕੂਲ ਭੂੰਨੋ ‘ਚ ਮਨਾਇਆ ਵਿਸਾਖੀ ਦਾ ਤਿਉਹਾਰ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਵਾਰੇ ਦਿੱਤੀ ਜਾਣਕਾਰੀ

ਮਾਹਿਲਪੁਰ (ਦ ਸਟੈਲਰ ਨਿਊਜ਼)। ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਭੂੰਨੋ ਵਿਖੇ ਸਕੂਲ ਇੰਚਾਰਜ ਕਰਮਜੀਤ ਕੌਰ ਸਹੋਤਾ ਦੀ ਅਗਵਾਈ ਹੇਠ, ਸਕੂਲ ਸਟਾਫ ਅਤੇ ਵਿਦਿਆਰਥੀ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।

Advertisements

ਸਕੂਲ ਇੰਚਾਰਜ ਕਰਮਜੀਤ ਕੌਰ ਸਹੋਤਾ ਵਲੋਂ ਬੱਚਿਆਂ ਨੂੰ ਵਿਸਾਖੀ ਦੀ ਮਹੱਤਤਾ ਦੱਸਦੇ ਹੋਏ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ।ਇਸ ਮੌਕੇ ਮੈਡਮ ਸ਼ਿਵਾਨੀ, ਪਿ੍ਅੰਕਾ, ਸਪਨਾ, ਕੁਲਵਿੰਦਰ ਕੌਰ, ਸਤਨਾਮ ਸਿੰਘ, ਤਜਿੰਦਰ ਕੌਰ, ਆਸ਼ਾ ਰਾਣੀ ਅਤੇ ਬੱਚਿਆਂ ਦੇ ਮਾਪੇ  ਹਾਜਰ ਸਨ।

LEAVE A REPLY

Please enter your comment!
Please enter your name here