ਪਠਾਨਕੋਟ ਦੇ ਮਿੰਨੀ ਸਕੱਤਰੇਤ ਵਿਖੇ ਡਾ. ਅੰਬੇਡਕਰ ਦਾ ਮਨਾਇਆ ਜਨਮ ਦਿਵਸ, ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਨਮਨ

ਪਠਾਨਕੋਟ (ਦ ਸਟੈਲਰ ਨਿਊਜ਼): ਪਠਾਨਕੋਟ  ਦੇ ਮਿੰਨੀ ਸਕੱਤਰੇਤ ਵਿੱਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤੀ ਗਈ। ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਬਾਬਾ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ।

Advertisements

ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਿਦਵਾਨ ਤੇ ਕ੍ਰਾਂਤੀਕਾਰੀ ਇਨਸਾਨ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਜੋ ਕਿ ਇਤਹਾਸ ਵਿੱਚ ਇੱਕ ਵਿਸੇਸ ਮਹੱਤਤਾ ਰੱਖਦਾ ਹੈ ਜਿਵੈਂ ਕਿ ਸਭ ਨੂੰ ਪਤਾ ਹੈ ਕਿ ਅੱਜ ਦਾ ਦਿਹਾੜਾ ਪੰਜਾਬ ਅਤੇ ਸਮੂੱਚੇ ਭਾਰਤ ਅੰਦਰ ਮਨਾਇਆ ਜਾਂਦਾ ਹੈ ਮੈਂ ਅਪਣੇ ਵੱਲੋਂ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਮੂਚੇ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਸੁਭ ਕਾਮਨਾਵਾਂ ਦਿੰਦਾ ਹਾਂ। ਬਾਬਾ ਸਾਹਿਬ ਜਿਨ੍ਹਾਂ ਨੇ ਇੱਕ ਸਧਾਰਨ ਪਰਿਵਾਰ ਵਿੱਚ ਜਨਮ ਲਿਆ ਅਤੇ ਬਹੁਤ ਸਾਰੀਆਂ ਦੁੱਖ ਤਕਲੀਫਾਂ ਵਿੱਚੋਂ ਗੁਜਰੇ। ਉਨਾਂ ਵੱਲੋਂ ਉੱਚ ਸਿੱਖਿਆ ਪ੍ਰਾਪਤ ਕਰਕੇ ਕਾਨੂੰਨ ਵਿਵਸਥਾ ਦੇ ਲਈ ਸਵਿਧਾਨ ਦਾ ਨਿਰਮਾਣ ਕੀਤਾ, ਮਹਿਲਾਵਾਂ ਦੇ ਅਧਿਕਾਰਾਂ ਦੀ ਵਿਸੇਸ ਤੋਰ ਤੇ ਗੱਲ ਕੀਤੀ ਉਨ੍ਹਾਂ ਨੂੰ ਅਧਿਕਾਰ ਦਿੱਤੇ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਆਰਕੀਟੈਕਟ ਕਿਹਾ ਜਾਂਦਾ ਹੈ। ਉਹ ਕਮਜੋਰ ਵਰਗਾਂ ਦੇ ਮਸੀਹਾ ਅਤੇ ਜਾਤੀਵਾਦ ਅਤੇ ਭੇਦਭਾਵ ਦੇ ਬਹੁਤ ਵਿਰੁੱਧ ਸੀ।
 ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਕ੍ਰਾਂਤੀਕਾਰੀ ਲੋਕਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਬਹੁਤ ਵੱਡੇ ਦੋ ਕ੍ਰਾਂਤੀਕਾਰੀ ਤੇ ਮਹਾਨ ਲੋਕਾਂ ਨੂੰ ਤਰਜੀਹ ਦਿੱਤੀ ਅਤੇ ਹੁਣ ਸਾਰੇ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਅਤੇ ਸਹੀਦੇ ਆਜਮ ਭਗਤ ਸਿੰਘ ਜੀ ਦੀਆਂ ਤਸਵੀਰਾਂ ਲਗਵਾਈਆਂ ਤਾਂ ਜੋ ਉਨ੍ਹਾਂ ਦੇ ਜੀਵਨ ਤੋਂ ਅਸੀਂ ਬਹੁਤ ਕੂਝ ਸਿੱਖੀਏ।

LEAVE A REPLY

Please enter your comment!
Please enter your name here