ਈਡੀ ਨੇ ਨਜਾਇਜ਼ ਮਾਈਨਿੰਗ ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਸਾਬਕਾ ਸੀਐਮ ਚੰਨੀ ਕੋਲੋਂ ਕੀਤੀ ਪੁੱਛਗਿੱਛ

ਚੰਡੀਗੜ੍ਹ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਚਰਨਜੀਤ ਚੰਨੀ ਤੋਂ ਜਲੰਧਰ ‘ਚ ਬੀਤੇ ਦਿਨ ਈਡੀ ਵੱਲੋਂ ਨਜਾਇਜ਼ ਮਾਈਨਿੰਗ ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਕਰੀਬ ਛੇ ਘੰਟੇ ਪੁੱਛਗਿਛ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਨੂੰ ਉਹਨਾਂ ਦੇ ਭਾਣਜੇ ਦੇ ਕੇਸ ਵਿੱਚ ਸਵਾਲ ਪੁੱਛੇ ਗਏ।

Advertisements

ਇਸਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਉਸਨੂੰ ਕੱਲ ਈ.ਡੀ ਨੇ ਮਾਈਨਿੰਗ ਮਾਮਲੇ ਵਿੱਚ ਸੰਮਨ ਭੇਜਿਆਂ ਸੀ, ਜਿਸਦੇ ਕਾਰਣ ਉਸਨੇ ਪਹੁੰਚ ਕੇ ਹਾਜ਼ਰੀ ਲਗਵਾਈ ਤੇ ਉਸਨੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸਤੋਂ ਇਲਾਵਾ ਉਹਨਾਂ ਕਿਹਾ ਕਿ ਉਸਨੂੰ ਦੁਬਾਰਾ ਅਧਿਕਾਰੀਆਂ ਨੇ ਨਹੀਂ ਬੁਲਾਇਆਂ ਹੈ।

LEAVE A REPLY

Please enter your comment!
Please enter your name here