ਮੁੱਖ ਮੰਤਰੀ ਨੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

Advertisements

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here