ਪ੍ਰਧਾਨਮੰਤਰੀ ਮੋਦੀ ਤੋਂ ਕਿਸਾਨੀ ਮੰਗਾਂ ਮਨਵਾਉਣ ਲਈ ਡੀਸੀ ਨੂੰ 15 ਅਪ੍ਰੈਲ ਨੂੰ ਦਿੱਤਾ ਜਾਵੇਗਾ ਮੰਗ ਪੱਤਰ : ਰਾਜਵਿੰਦਰ ਕੌਰ ਰਾਜੂ

ਜਲੰਧਰ (ਦ ਸਟੈਲਰ ਨਿਊਜ਼) :ਮਹਿਲਾ ਕਿਸਾਨ ਯੂਨੀਅਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਐੱਮ.ਐੱਸ.ਪੀ. ਮੰਗ ਹਫ਼ਤਾ 15 ਅਪ੍ਰੈਲ ਨੂੰ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨੂੰ ਭੇਜੇ ਜਾਣ ਵਾਲਾ ਮੰਗ ਪੱਤਰ ਡਿਪਟੀ ਕਮਿਸ਼ਨਰ ਜਲੰਧਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ ਜਾਵੇਗਾ।

Advertisements

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਾਂ ਪੂਰੇ ਭਾਰਤ ਵਿੱਚ 11 ਅਪ੍ਰੈਲ ਤੋਂ 17 ਅਪ੍ਰੈਲ 2022 ਤੱਕ ਐਮ.ਐਸ.ਪੀ. ਹਫ਼ਤਾ ਮਨਾਇਆ ਜਾ ਰਿਹਾ ਹੈ ਇਸੇ ਸੰਦਰਭ ਵਿੱਚ ਮਹਿਲਾ ਕਿਸਾਨ ਯੂਨੀਅਨ ਵੱਲੋਂ 15 ਅਪ੍ਰੈਲ ਨੂੰ ਜਲੰਧਰ ਵਿੱਚ ਐਮ.ਐਸ.ਪੀ. ਦਿਵਸ ਮਨਾਇਆ ਜਾ ਰਿਹਾ ਹੈ।
ਮਹਿਲਾ ਕਿਸਾਨ ਨੇਤਾ ਨੇ ਮੰਗ ਕੀਤੀ ਹੈ ਕਿ ਭਾਰਤ ਦੇ ਹਰ ਤਰਾਂ ਦੇ ਕਿਸਾਨਾਂ ਦੀਆਂ ਸਾਰੀਆਂ ਪੈਦਾਵਾਰੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਸੀ-2+50% ਦੇ ਫਾਰਮੁਲੇ ਮੁਤਾਬਿਕ ਦੇਣ ਦੀ ਗਾਰੰਟੀ ਕੀਤੀ ਜਾਵੇ। ਇਸ ਬਾਰੇ ਕੇਂਦਰ ਸਰਕਾਰ ਵੱਲੋਂ ਐਲਾਨ ਕੀਤੇ ਘੱਟੋ-ਘੱਟ ਸਮਰਥਨ ਮੁੱਲ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਕਰਨ ਲਈ ਐਮ.ਐਸ.ਪੀ. ਦੇ ਸਬੰਧ ਵਿੱਚ ਕਾਨੂੰਨੀ ਗਾਰੰਟੀ ਦੇਣ ਲਈ ਨਵਾਂ ਕਾਨੂੰਨ ਬਣਾਇਆ ਜਾਵੇ।
ਬੀਬੀ ਰਾਜੂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ 23 ਫ਼ਸਲਾਂ ਲਈ ਐਲਾਨੇ ਜਾਂਦੇ ਐਮ.ਐਸ.ਪੀ. ਤੋਂ ਇਲਾਵਾ ਬਾਕੀ ਬਚਦੀਆਂ ਤਮਾਮ ਫ਼ਸਲਾਂ/ਪੈਦਾਵਾਰਾਂ ਜਿਵੇਂ ਕਿ ਸਬਜ਼ੀਆਂ, ਫ਼ਲ, ਦੁੱਧ ਅਤੇ ਮੱਛੀ ਆਦਿ ਲਈ ਵੀ ਘੱਟੋ-ਘੱਟ ਸਮਰਥਨ ਕੀਮਤ ਦਾ ਐਲਾਨ ਕੀਤਾ ਜਾਵੇ ਅਤੇ ਉਸੇ ਕੀਮਤ ’ਤੇ ਹੀ ਪੈਦਾਵਾਰ ਖਰੀਦਣ ਦੀ ਗਾਰੰਟੀ ਕੀਤੀ ਜਾਵੇ।

LEAVE A REPLY

Please enter your comment!
Please enter your name here