ਡਾ. ਅੰਬਦੇਕਰ ਦਾ ਸਮਾਜ ਅਤੇ ਦੇਸ਼ ਦੇ ਲਈ ਮਹੱਤਵਪੂਰਣ ਯੋਗਦਾਨ: ਗੁਰਸ਼ਰਨ ਕਪੂਰ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਭਾਰਤ ਰਤਨ ਸੰਵਿਧਾਨ ਨਿਰਮਾਤਾ, ਗਰੀਬਾ ਮਜਦੂਰਾਂ ਦੇ ਮਸੀਹਾ ਯੁਗ ਪੁਰਸ਼ ਡਾ.ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਭਾਰਤ ਵਿਚ ਹੀ ਨਹੀਂ ਬਲਕਿ ਸਾਰੇ ਵਿਸ਼ਵ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ।

Advertisements

ਹੈਰੀਟੇਜ ਸਿਟੀ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ,ਯਸ਼ਪਾਲ ਅਜਾਦ,ਬਲਵਿੰਦਰ ਸਿੰਘ ਮਸੀਹ,ਰਾਜਵਿੰਦਰ ਸਿੰਘ ਧੰਨਾ ਦੀ ਅਗਵਾਈ ਵਿਚ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਪ੍ਰੀਤਮ ਤੇ ਫੁਲਮਾਲਾਵਾਂ ਭੇਂਟ ਕਰਕੇ ਮਨਾਇਆ ਗਿਆ। ਇਸ ਮੌਕੇ ਤੇ ਆਪ ਆਦਮੀ ਪਾਰਟੀ ਦੇ ਸੂਬਾ ਸਕੱਤਰ ਗੁਰਸ਼ਰਨ ਸਿੰਘ ਕਪੂਰ ਨੇ ਆਪਣੇ ਤੇ ਆਪਣੀ ਪਾਰਟੀ ਵਲੋਂ ਦੇਸ਼ ਵਿਦੇਸ਼ ਵਿਚ ਵਸੇ ਲੋਕਾ ਨੂੰ ਲੋਕਾਂ ਨੂੰ ਬਾਬਾ ਸਾਹਿਬ ਡਾ.ਭੀਮ ਰਾਓ ਅੰਬਦੇਕਰ ਦੇ ਜਨਮ ਦਿਵਸ ਦੀਆ ਵਧਾਇਆ ਦਿਤੀਆ।ਇਸ ਮੌਕੇ ਤੇ ਗੁਰਸ਼ਰਨ ਸਿੰਘ ਕਪੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਨੇ ਸਮੁੱਚੀ ਮਾਨਵਤਾ ਨੂੰ ਸਮਾਨਤਾ ਦਿਵਾਉਣ ਲਈ ਆਪਣਾ ਜੀਵਨ ਨਿਸ਼ਾਵਰ ਕੀਤਾ ਅਤੇ ਅਜਿਹੇ ਸੰਵਿਧਾਨ ਦੀ ਰਚਨਾ ਕੀਤੀ ਜਿਸ ਨੂੰ ਪੂਰੀ ਦੁਨੀਆਂ ਵਿੱਚ ਮੰਨਿਆ ਜਾਂਦਾ ਹੈ। ਊਨਾ ਕਿਹਾ ਕਿ ਡਾ. ਅੰਬੇਡਕਰ ਨੂੰ ਵੀਹਵੀਂ ਅਤੇ ਇੱਕੀਵੀਂ ਸਦੀ ਦੇ ਚਿੰਤਕਾਂ,ਵਿਦਵਾਨਾਂ ਅਤੇ ਸਿਆਸੀ ਆਗੂਆਂ ਨੇ ਬਹੁ-ਪੱਖੀ ਪ੍ਰਤਿਭਾ ਦਾ ਮਾਲਕ ਮੰਨਿਆ ਹੈ। ਉਹ ਭਾਰਤ ਦੇ ਸੰਵਿਧਾਨ ਦੇ ਰਚਣਹਾਰੇ ਅਤੇ ਗਰੀਬਾਂ ਲਈ ਮਾਰਗ ਦਰਸ਼ਕ ਸਾਬਤ ਹੋਏ।ਉਹ ਆਪਣੀ ਬੌਧਿਕ ਸਮਰੱਥਾ ਸਦਕਾ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਅਨੁਸੂਚਿਤ ਜਾਤੀ ਸਮਾਜ ਵਿਚ ਵਿਚਾਰਧਾਰਕ ਕ੍ਰਾਂਤੀ ਲਿਆਉਣ ਕਰ ਕੇ ਉਨ੍ਹਾਂ ਦਾ ਪ੍ਰਾਥਮਿਕ ਸਥਾਨ ਹੈ। ਡਾ.ਅੰਬੇਡਕਰ ਨੇ ਭਾਰਤ ਦੇ ਗ਼ਰੀਬ ਨਾਗਰਿਕਾਂ ਨੂੰ ਵੋਟਾਂ ਦਾ ਬਰਾਬਰ ਦਾ ਹੱਕ ਲੈ ਕੇ ਦਿੱਤਾ ਅਤੇ ਮਜ਼ਦੂਰਾਂ ਕਿਸਾਨਾਂ ਨੂੰ ਜ਼ਮੀਨ ਦੀ ਮਾਲਕੀ ਲਈ ਹੱਕ ਦਿਵਾਉਣ ਲਈ ਸੰਘਰਸ਼ ਕੀਤਾ।ਉਹ ਜੀਵਨ ਭਰ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹੇ। ਉਹ ਇਕ ਵਰਗ ਦੇ ਨਹੀਂ ਬਲਕਿ ਸਮਾਜ ਦੇ ਸਾਰੇ ਵਰਗਾਂ ਦੇ ਹੱਕਾਂ ਦੀ ਤਰਜਮਾਨੀ ਕਰਨ ਵਾਲੇ ਨਿਧੜਕ ਆਗੂ ਸਨ ਅਤੇ ਦੂਰ-ਦ੍ਰਿਸ਼ਟੀ ਦੇ ਮਾਲਕ ਸਨ। ਭਾਰਤ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੇ ਮਹੱਤਵਪੂਰਨ ਪੁਸਤਕਾਂ ਦੀ ਰਚਨਾ ਕੀਤੀ ਜੋ ਭਾਰਤੀ ਸਮਾਜ ਦੇ ਵਿਚਾਰਧਾਰਕ ਵਿਕਾਸ ਲਈ ਮੀਲ ਪੱਥਰ ਸਾਬਤ ਹੋ ਰਹੀਆਂ ਹਨ।ਜਾਤ-ਪਾਤ ਦਾ ਬੀਜ ਨਾਸ ਪੁਸਤਕ ਵਿਚ ਉਨ੍ਹਾਂ ਨੇ ਜਾਤ-ਪਾਤ ਨੂੰ ਭਾਰਤੀ ਸਮਾਜ ਲਈ ਕੋੜ੍ਹ ਅਤੇ ਮਹਾ ਕਲੰਕ ਦੱਸਿਆ ਹੈ। ਉਨ੍ਹਾਂ ਨੇ ਭਾਰਤੀ ਸਮਾਜ ਵਿਚ ਸ਼ੂਦਰ ਕੌਣ ਹਨ,ਦੀ ਇਤਿਹਾਸਕ ਦ੍ਰਿਸ਼ਟੀ ਤੋਂ ਸ਼ਨਾਖ਼ਤ ਕੀਤੀ।

LEAVE A REPLY

Please enter your comment!
Please enter your name here