ਪਿੰਡ ਬਹਿਰਾਮਪੁਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮਨਾਈ ਗਈ ਜਯੰਤੀ

ਗੁਰਦਾਸਪੁਰ (ਦ ਸਟੈਲਰ ਨਿਊਜ਼),ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਾ. ਬੀ ਆਰ ਅੰਬੇਡਕਰ ਪਾਰਕ ਬਹਿਰਾਮਪੁਰ ਵਿਖੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਆਪ ਦੇ ਆਗੂ ਸ਼ਮਸ਼ੇਰ ਸਿੰਘ ਅਤੇ ਦਰਮੇਸ਼ ਪਾਲ ਜ਼ਿਲਾ ਇੰਚਾਰਜ, ਸਤਵਿੰਦਰ ਸਿੰਘ ਗੋਲਡੀ ਧਕਾਲਾ ਅਤੇ ਪੰਕਜ ਕੁਮਾਰ ਸਰਕਲ ਇੰਚਾਰਜ ਨੇ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਜਿਨ੍ਹਾਂ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਤੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।

Advertisements

ਇਸ ਮੌਕੇ ਆਪ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨ੍ਹਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ । ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ।

LEAVE A REPLY

Please enter your comment!
Please enter your name here